Close
Menu

ਮਹਿਲਾ ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾਇਆ

ਪੋਸ਼ਫਸਟਰੂਮ, 14 ਫਰਵਰੀ

ਕਪਤਾਨ ਮਿਤਾਲੀ ਰਾਜ ਦੇ ਸ਼ਾਨਦਾਰ ਅਰਧ ਸੈਂਕੜੇ ਦੀ ਮਦਦ ਨਾਲ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਅੱਜ ਸੱਤ ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 1-0 ਨਾਲ ਲੀਡ ਬਣਾ ਲਈ। ਇਸ ਜਿੱਤ ਵਿੱਚ ਕਪਤਾਨ ਮਿਤਾਲੀ ਦਾ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਵੀ ਭਰਪੂਰ ਸਾਥ ਦਿੱਤਾ।
ਦੱਖਣੀ ਅਫਰੀਕਾ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ 164 ਦੌੜਾਂ ਦਾ ਚੁਣੌਤੀਪੂਰਨ ਟੀਚਾ ਰੱਖਿਆ ਸੀ ਪਰ ਭਾਰਤ ਨੇ 18.5 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 168 ਦੌੜਾਂ ਬਣਾ ਕੇ ਸੌਖਿਆਂ ਜਿੱਤ ਹਾਸਲ ਕਰ ਲਈ। ਪਲੇਅਰ ਆਫ ਦਿ ਮੈਚ ਮਿਤਾਲੀ ਨੇ 48 ਗੇਂਦਾਂ ਵਿੱਚ ਛੇ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ ਅਜੇਤੂ 54 ਦੌੜਾਂ ਦੀ ਪਾਰੀ ਖੇਡੀ। ਕਪਤਾਨ ਨੇ ਹੀ ਪਾਰੀ ਨੂੰ ਜਿੱਤ ਦੀ ਮੰਜ਼ਿਲ ਤਕ ਪਹੁੰਚਾਇਆ। ਸਮ੍ਰਿਤੀ ਮੰਧਾਨਾ ਨੇ ਸਿਰਫ਼ 15 ਗੇਂਦਾਂ ਵਿੱਚ ਤਿੰਨ ਚੌਕੇ ਅਤੇ ਦੋ ਛੱਕੇ ਮਾਰਦਿਆਂ 28 ਦੌੜਾਂ ਬਣਾਈਆਂ। ਜੇਮਿਮਾ ਰੋਡ੍ਰਿਗਜ਼ ਨੇ 27 ਗੇਂਦਾਂ ਵਿੱਚ ਚਾਰ ਚੌਕੇ ਅਤੇ ਇੱਕ ਛੱਕੇ ਦੀ ਮਦਦ ਨਾਲ 37 ਅਤੇ ਵੇਦਾ ਕ੍ਰਿਸ਼ਨਾਮੂਰਤੀ ਨੇ 22 ਗੇਂਦਾਂ ਵਿੱਚ ਤਿੰਨ ਚੌਕੇ ਅਤੇ ਤਿੰਨ ਛੱਕੇ ਮਾਰਦਿਆਂ ਅਜੇਤੂ 37 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਲਈ ਡੇਨ ਵਾਨ ਨਿਕਰਕ ਨੇ 38 ਅਤੇ ਮਿਗਨੋਨ ਡੂ ਪ੍ਰੀਜ਼ ਨੇ 31 ਦੌੜਾਂ ਬਣਾਈਆਂ। ਭਾਰਤ ਵੱਲੋਂ ਅਨੁਜਾ ਪਾਟਿਲ ਨੇ 23 ਦੌੜਾਂ ’ਤੇ ਦੋ ਵਿਕਟਾਂ ਲਈਆਂ।
 

Comments