Close
Menu

ਮਿਸਰ ਦੇ ਸਾਬਕਾ ਗ੍ਰਹਿ ਮੰਤਰੀ ਨੂੰ ਕੀਤਾ ਗਿਆ ਗ੍ਰਿਫਤਾਰ

ਕਾਹਿਰਾ – ਮਿਸਰ ਦੇ ਸਾਬਕਾ ਗ੍ਰਹਿ ਮੰਤਰੀ ਹਬੀਬ ਅਲ ਅਦਲੀ ਨੂੰ ਸੁਰੱਖਿਆ ਏਜੰਸੀਆਂ ਨੇ ਗ੍ਰਿਫਤਾਰ ਕਰ ਲਿਆ ਹੈ। ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ 7 ਸਾਲ ਜੇਲ ਦੀ ਸਜ਼ਾ ਸੁਣਾਈ ਸੀ ਪਰ ਇਸ ਮਾਮਲੇ ਵਿਚ ਉਨ੍ਹਾਂ ਨੇ ਆਤਮ ਸਮਰਪਣ ਨਹੀਂ ਕੀਤਾ ਸੀ। ਅਧਿਕਾਰਿਕ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਉਹ ਹੋਸਨੀ ਮੁਬਾਰਕ ਸਰਕਾਰ ਵਿਚ ਮੰਤਰੀ ਅਹੁਦੇ ‘ਤੇ ਸਨ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ਸੀ। ਇਸ ਸਾਲ ਅਪ੍ਰੈਲ ਵਿਚ ਉਨ੍ਹਾਂ ਨੇ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰਨਾ ਸੀ ਪਰ ਉਹ ਕਾਫੀ ਸਮੇਂ ਤੋਂ ਗਾਇਬ ਸਨ। ਇਸ ਤੋਂ ਪਹਿਲਾਂ ਸਰਕਾਰੀ ਗੱਲਬਾਤ ਕਮੇਟੀ ਨੇ ਇਕ ਰਿਪੋਰਟ ਵਿਚ ਕਿਹਾ ਸੀ ਕਿ ਉਨ੍ਹਾਂ ਦੇ ਠਿਕਾਣੇ ਦਾ ਪਤਾ ਲੱਗ ਗਿਆ ਹੈ ਪਰ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਸੀ ਕਿ ਕੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Comments