Close
Menu

ਮੇਅਰ ਨੂੰ ਭੇਜੇ ਨੋਟਿਸ ਦਾ ਮਾਮਲਾ ਹਾਈ ਕੋਰਟ ਪੁੱਜਾ

ਐਸ.ਏ.ਐਸ. ਨਗਰ (ਮੁਹਾਲੀ), ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ ਵੇਨੂ ਪ੍ਰਸ਼ਾਦ ਵੱਲੋਂ ਦਰੱਖ਼ਤ ਕੱਟਣ ਤੇ ਛਾਂਗਣ ਲਈ ਜਰਮਨ ਟਰੀ ਪਰੂਮਿੰਗ ਮਸ਼ੀਨ ਦੀ ਖਰੀਦ ਮਾਮਲੇ ਵਿੱਚ ਕਥਿਤ ਤਕਨੀਕੀ ਖ਼ਾਮੀਆਂ ਦੇ ਦੋਸ਼ ਹੇਠ 4 ਨਵੰਬਰ ਨੂੰ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਦਿੱਤੇ ਗਏ ਕਾਰਨ ਦੱਸੋ ਨੋਟਿਸ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਪ੍ਰਮੁੱਖ ਸਕੱਤਰ ਨੇ ਮੇਅਰ ਨੂੰ ਨੋਟਿਸ ਦਾ ਜਵਾਬ ਦੇਣ ਲਈ  ਮਹਿਜ਼ 7 ਦਿਨਾਂ ਦੀ ਮੋਹਲਤ ਦਿੱਤੀ ਸੀ, ਪ੍ਰੰਤੂ ਮੇਅਰ ਨੇ ਜਵਾਬ ਦੇਣ ਦੀ ਥਾਂ ਇਸ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇ ਦਿੱਤੀ। ਇਸ ਕੇਸ ਦੀ ਸੁਣਵਾਈ ਭਲਕੇ 12 ਜਨਵਰੀ ਨੂੰ ਹੋਵੇਗੀ।   ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਮੇਅਰ ਨੇ ਕਿਹਾ ਹੈ ਉਸ ਨੂੰ ਜਾਰੀ ਕੀਤਾ ਗਿਆ ਨੋਟਿਸ ਗ਼ੈਰਕਾਨੂੰਨੀ ਅਤੇ ਗ਼ੈਰਵਾਜਬ ਹੈ। ਲਿਹਾਜ਼ਾ ਇਸ ਨੋਟਿਸ ’ਤੇ ਫੌਰੀ ਰੋਕ ਲਗਾਈ ਜਾਵੇ। ਇਸ ਸਬੰਧੀ ਸੰਪਰਕ ਕਰਨ ’ਤੇ ਮੇਅਰ ਕੁਲਵੰਤ ਸਿੰਘ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਂਜ ਉਨ੍ਹਾਂ ਏਨਾ ਜ਼ਰੂਰ ਕਿਹਾ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਜਲਦੀ ਹੀ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇਗਾ।

Comments