Close
Menu

ਲੌਂਗੋਵਾਲ ਵੱਲੋਂ ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦਾ ਬੀਮਾ ਕਰਵਾਉਣ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ, 13 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੌਮੀ ਤਿਓਹਾਰ ਹੋਲੇ ਮਹੱਲੇ ਮੌਕੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦਾ ਬੀਮਾ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਇਸ ਦੀ ਪੁਸ਼ਟੀ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਹੋਲੇ ਮਹੱਲੇ ਮੌਕੇ ਹਰ ਸਾਲ 25-30 ਲੱਖ ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ। ਇਸ ਦੌਰਾਨ ਜੇਕਰ ਕੋਈ ਸ਼ਰਧਾਲੂ ਦੇ ਕਿਸੇ ਸੜਕ ਹਾਦਸੇ ਜਾਂ ਕਿਸੇ ਹੋਰ ਹਾਦਸੇ ਦਾ ਸ਼ਿਕਾਰ ਹੋਣ ਨਾਲ ਕੋਈ ਜਾਨੀ ਨੁਕਸਾਨ ਹੁੰਦਾ ਹੈ ਜਾਂ ਕੋਈ ਸੱਟ ਲੱਗਦੀ ਹੈ ਤਾਂ ਉਸ ਦੀ ਭਰਪਾਈ ਕੀਤੀ ਜਾਣੀ ਬਣਦੀ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 15 ਕਿਲੋਮੀਟਰ ਦੇ ਘੇਰੇ ਅੰਦਰ ਅਜਿਹੇ ਕਿਸੇ ਵੀ ਹਾਦਸੇ ਦਾ ਸਾਹਮਣਾ ਹੋਣ ਦੀ ਸੂਰਤ ਵਿੱਚ ਲੱਖਾਂ ਸ਼ਰਧਾਲੂਆਂ ਦਾ ਬੀਮਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਮਿਲ ਸਕੇ।

Comments