ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਸਬੰਧੀ ਪਟੀਸ਼ਨ ’ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ ਕੀਤਾ ਹੈ। ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਵੀ 12 ਸਤੰਬਰ ਲਈ ਨੋਟਿਸ ਜਾਰੀ ਕੀਤਾ ਹੈ।