ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ‘ਤੇ ਜਾਨਲੇਵਾ ਹਮਲਾ’ ਹੋਇਆ ਦੱਸਿਆ ਜਾ ਰਿਹਾ ਹੈ। ਵਾਰਿਸ ਪੰਜਾਬ ਦੇ ਜ਼ਿਲ੍ਹਾ ਆਬਜ਼ਰਵਰ ਸੁਖਦੇਵ ਸਿੰਘ ਕਾਦੀਆਂ ਦੀ ਕਾਰ ਨੂੰ ਅੰਮ੍ਰਿਤਸਰ ਦੇ ਵੇਰਕਾ ਚੌਕ ਨੇੜੇ ਹੋਏ ਬੰਬ ਧਮਾਕੇ ਦੇ ਬਾਅਦ ਅੱਗ ਲੱਗ ਗਈ। ਹਾਦਸੇ ਵਿਚ ਸੁਖਦੇਵ ਸਿੰਘ ਝੁਲਸ ਗਏ ਤੇ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਵੀਰਵਾਰ ਰਾਤ 11 ਵਜੇ ਵਾਪਰੀ। ਪੁਲਿਸ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ। ਸ਼ੱਕ ਜ਼ਾਹਿਰ ਕੀਤਾ ਗਿਆ ਕਿ ਕੋਈ ਪੈਟਰੋਲ ਨੁਮਾ ਬੰਬ ਸੁੱਟਿਆ ਗਿਆ। ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ ਜੋ ਸਾਹਮਣੇ ਆਏਗਾ, ਉਸ ਮੁਤਾਬਕ ਹੀ ਕਾਰਵਾਈ ਕੀਤੀ ਜਾਵੇਗੀ। – ਪਾਰਟੀ ਲੀਡਰ ‘ਤੇ ਹੋਏ ਹ.ਮਲੇ ‘ਚ ਚੋਣ ਕਮਿਸ਼ਨ ਦਾ ਦਖਲ ਮੰਗਿਆ ਗਿਆ ਹੈ।














