ਭੋਪਾਲ— ਡਬਲਯੂ. ਡਬਲਯੂ. ਈ. ਪਹਿਲਵਾਨ ਦਿ ਗ੍ਰੇਟ ਖਲੀ ਉਰਫ ਦਲੀਪ ਸਿੰਘ ਰਾਣਾ ਨੇ ਕਿਹਾ ਹੈ ਕਿ ਉਸ ਦਾ ਅਜੇ ਰਾਜਨੀਤੀ ‘ਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਇਥੇ ਮੁਲਾਕਾਤ ਤੋਂ ਬਾਅਦ ਇਕ ਸਵਾਲ ਦੇ ਜਵਾਬ ਵਿਚ ਖਲੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਰਾਜਨੀਤੀ ਵਿਚ ਆਉਣ ਦਾ ਮੇਰਾ ਅਜੇ ਮਨ ਨਹੀਂ ਹੈ ਪਰ ਭਵਿੱਖ ਬਾਰੇ ਕੁਝ ਨਹੀਂ ਕਹਿ ਸਕਦਾ ਕਿਉਂਕਿ ਮੌਸਮ ਸਵੇਰੇ-ਸ਼ਾਮ ਬਦਲਦਾ ਰਹਿੰਦਾ ਹੈ। ਖਲੀ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਉਸ ਨੇ ਮੱਧ ਪ੍ਰਦੇਸ਼ ਵਿਚ ਕੁਸ਼ਤੀ ਨੂੰ ਬੜ੍ਹਾਵਾ ਦੇਣ ਸਬੰਧੀ ਮੁੱਦੇ ‘ਤੇ ਚਰਚਾ ਕੀਤੀ।