ਚੰਡੀਗੜ੍ਹ, 9 ਜਨਵਰੀ:
ਸੇਵਾਮੁਕਤ ਆਈ.ਆਰ.ਐਸ. ਅਧਿਕਾਰੀ ਅਸ਼ੋਕ ਕੁਮਾਰ ਸ਼ਰਮਾ ਨੂੰ ਪੰਜਾਬ ਰਾਜ ਫੂਡ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਫੂਡ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਕੀਤੇ ਜਾ ਚੁੱਕੇ ਹਨ।
ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਸ਼ੋਕ ਕੁਮਾਰ ਸ਼ਰਮਾ ਨੇ ਇਨਕਮ ਟੈਕਸ ਵਿਭਾਗ, ਕੇਂਦਰੀ ਐਕਸਾਈਜ਼ ਐਂਡ ਕਸਟਮਜ਼ ਅਤੇ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਇਸ ਮੌਕੇ ਅਸ਼ੋਕ ਕੁਮਾਰ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮਹੱਤਵਪੂਰਣ ਅਹੁਦੇ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਰਕਾਰ ਤੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਖਰਾ ਉਤਰਣਗੇ।