ਚੰਡੀਗੜ੍ਹ, 31 ਮਾਰਚ

ਪੰਜਾਬ ਦੇ ਮੌਜੂਦਾ ਹਾਲਾਤ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਅੱਜ ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਹ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਡੀਸੀ ਦਫ਼ਤਰ ਪੁੱਜਿਆ। ਡੀਸੀ ਦੀ ਗ਼ੈਰਹਾਜ਼ਰੀ ਵਿਚ ਏਡੀਸੀ ਸੁਰਿੰਦਰ ਸਿੰਘ ਨੂੰ ਮੰਗਪੱਤਰ ਸੌਂਪਿਆ। ਰੋਸ ਮਾਰਚ ਬਾਅਦ ਕਿਚਲੂ ਚੌਕ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪੰਜਾਬ ਸਰਕਾਰ ਦੀ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਕਾਰਨ ਸਖ਼ਤ ਆਲੋਚਨਾ ਕੀਤੀ।