ਚੰਡੀਗੜ੍ਹ/ਸੰਗਰੂਰ — ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸੁਖਪਾਲ ਖਹਿਰਾ ਦੀ ਜਗ੍ਹਾ ਹੁਣ ਹਰਪਾਲ ਸਿੰਘ ਚੀਮਾ ਨੂੰ ਲਗਾਇਆ ਗਿਆ ਹੈ। ਇਸ ਦੀ ਜਾਣਕਾਰੀ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਟਵੀਟ ‘ਚ ਲਿਖਿਆ, ”ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਨੂੰ ਬਦਲਣ ਦਾ ਫੈਸਲਾ ਕੀਤਾ ਹੈ ਅਤੇ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵਜੋਂ ਲਗਾਇਆ ਗਿਆ ਹੈ।” ਦੱਸਣਯੋਗ ਹੈ ਕਿ ਹਰਪਾਲ ਸਿੰਘ ਚੀਮਾ ਸੰਗਰੂਰ ਦੇ ਦਿੜ੍ਹਬਾ ਤੋਂ ਵਿਧਾਇਕ ਹਨ। ਉਥੇ ਹੀ ‘ਆਪ’ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਲ੍ਹਾਕਮਾਨ ਨੇ ਸਾਰਿਆਂ ਦੀ ਰਾਏ ਨਾਲ ਇਹ ਫੈਸਲਾ ਲਿਆ ਹੈ।