ਨਵੀਂ ਦਿੱਲੀ— ਭਾਰਤ ਤੇ ਆਸਟਰੇਲੀਆ ਵਿਚਾਲੇ ਦੂਜਾ ਟੀ-20 ਮੈਚ ਖੇਡਿਆ ਗਿਆ। ਆਸਟਰੇਲੀਆ ਟੀਮ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਜਿਸ ‘ਚ ਭਾਰਤ ਨੇ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 119 ਦੌੜਾਂ ਦਾ ਟੀਚਾ ਦਿੱਤਾ ਸੀ। ਆਸਟਰੇਲੀਆ ਨੇ ਟੀਚਾ ਦਾ ਪਿੱਛਾ ਕਰਦੇ ਹੋਏ ਇਹ ਮੈਚ 8 ਵਿਕਟਾਂ ਨਾਲ ਜਿੱਤ ਲਿਆ। ਆਸਟਰੇਲੀਆ ਨੇ ਦੂਜਾ ਟੀ-20 ਮੈਚ ਜਿੱਤ ਕੇ ਟੀ-20 ਸੀਰੀਜ਼ ‘ਚ 1-1 ਨਾਲ ਬਰਾਬਰੀ ਕਰ ਲਈ ਹੈ।
ਆਸਟਰੇਲੀਆ ਟੀਮ ਦੇ ਗੇਂਦਬਾਜ਼ਾਂ ਨੇ ਕਾਫੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਭਾਰਤ ਦੇ ਕਿਸੇ ਵੀ ਬੱਲੇਬਾਜ਼ ਨੂੰ ਵੱਡੀ ਪਾਰੀ ਖੇਡਣ ਦਾ ਮੌਕਾ ਨਹੀਂ ਦਿੱਤਾ। ਆਸਟਰੇਲੀਆ ਵਲੋਂ ਗੇਂਦਬਾਜ਼ੀ ਕਰਦੇ ਹੋਏ ਜੇਸਨ ਬੇਹਰੇਂਡੋਰਫ ਨੇ 21 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਐਡਮ ਜੰਪਾ ਨੇ 2 ਵਿਕਟਾਂ ਅਤੇ ਨੇਥਨ ਕਲਟਰ ਨਾਇਕ, ਐਂਡਰੀ ਟਾਈ ਅਤੇ ਮਾਰਕਸ ਸਟੋਨਿਜ ਨੇ 1-1 ਵਿਕਟ ਹਾਸਲ ਕੀਤੀ।