ਹਿਸਾਰ, ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਪੂਰਾ ਕਰਨ ਦੀ ਮੰਗ ਮੰਨਵਾਉਣ ਲਈ ਚੱਲ ਰਹੇ ‘ਜੇਲ੍ਹ ਭਰੋ’ ਅੰਦੋਲਨ ਤਹਿਤ ਇਨੈਲੋ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਅੱਜ ਗ੍ਰਿਫ਼ਤਾਰੀਆਂ ਦਿੱਤੀਆਂ। ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਭੈ ਸਿੰਘ ਚੌਟਾਲਾ ਨੇ ਭਾਜਪਾ ਸਰਕਾਰ ’ਤੇ ਬੇਲੋੜੇ ਮੁੱਦੇ ਚੁੱਕ ਕੇ ਐਸਵਾਈਐਲ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਵਿੱਚ ਦੇਰੀ ਕਰਨ ਦੇ ਦੋਸ਼ ਲਗਾਏ। ਹਿਸਾਰ ਤੋਂ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਵੀ ਸੂਬੇ ਦਾ ਪਾਣੀ ਲੈਣ ’ਚ ਅਸਮਰੱਥ ਰਹਿਣ ’ਤੇ ਭਾਜਪਾ ਸਰਕਾਰ ਨੂੰ ਕਾਫੀ ਭੰਡਿਆ। ਗ੍ਰਿਫ਼ਤਾਰੀਆਂ ਦੇਣ ਵਾਲਿਆਂ ’ਚ ਇਨੈਲੋ ਦੇ ਸੂਬਾ ਪ੍ਰਧਾਨ ਅਸ਼ੋਕ ਅਰੋੜਾ, ਬਸਪਾ ਦੇ ਸੂਬਾ ਪ੍ਰਧਾਨ ਪ੍ਰਕਾਸ਼ ਭਾਰਤੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਆਦਿ ਵੀ ਹਾਜ਼ਰ ਸਨ।