ਚੰਡੀਗੜ•, 27 ਫ਼ਰਵਰੀ:
ਪੰਜਾਬ ਸਰਕਾਰ ਜ਼ਿਲ•ਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ, ਪੰਜਾਬ ਇਨਫੋਟੈਕ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ।
ਸ੍ਰੀ ਅਰੋੜਾ ਨੇ ਦੱਸਿਆ ਕਿ ਜ਼ਿਲ•ਾ ਐਸ.ਏ.ਐਸ ਨਗਰ ਵਿਖੇ ਸਨਅਤ ਨੂੰ ਹੁਲਾਰਾ ਦੇਣ ਲਈ ਲੀਜ ਹੋਲਡ ਤੋਂ ਫਰੀ ਹੋਲਡ ਦੇ ਕਨਵਰਜ਼ਨ ਚਾਰਜਿਜ਼ 825 ਰੁਪਏ ਪ੍ਰਤੀ ਵਰਗ ਗਜ਼ ਤੋਂ ਘਟਾ ਕੇ 20 ਰੁਪਏ ਪ੍ਰਤੀ ਵਰਗ ਗਜ਼ ਕਰਨ, ਵਾਧੂ ਐਫ.ਏ.ਆਰ. ਲਈ ਖ਼ਰਚਿਆਂ ਵਿੱਚ ਕਮੀ, ਪੀ.ਐਸ.ਆਈ.ਈ.ਸੀ. ਅਤੇ ਪੰਜਾਬ ਇੰਨਫੋਟੈਕ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਿਸਮਾਂ ਦੀਆਂ ਸੇਵਾਵਾਂ ਲਈ ਪ੍ਰੋਸੈਸਿੰਗ ਫੀਸ ਅਤੇ ਹੋਰ ਖਰਚਿਆਂ ਤੋਂ ਛੋਟਾਂ ਦਿੱਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਲਗਾਤਾਰ ਜਾਰੀ ਹਨ।
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਮਹਿਲਾਵਾਂ ਦੀ ਸੁਰੱਖਿਆ, ਕੂੜੇ-ਕਰਕਟ ਦੇ ਨਿਯਮਤ ਨਿਬੇੜੇ, ਸੜਕਾਂ, ਸਟਰੀਟ ਲਾਈਟਾਂ ਅਤੇ ਗਰੀਨ ਏਰੀਆ ਆਦਿ ਦੇ ਰੱਖ-ਰਖਾਅ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਟਰਾਂਸਪੋਰਟ ਸੰਬੰਧੀ ਕੀਤੀ ਗਈ ਮੰਗ ਸਬੰਧੀ ਉਦਯੋਗ ਮੰਤਰੀ ਨੇ ਸਬੰਧਤ ਵਿਭਾਗ ਅਤੇ ਨਗਰ ਨਿਗਮ ਮੁਹਾਲੀ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ।
ਜ਼ਿਲ•ਾ ਐਸ.ਏ.ਐਸ ਨਗਰ ਦੇ ਉਦਯੋਗਿਕ ਖੇਤਰ ਨਾਲ ਜੁੜੇ ਮੁੱਦਿਆਂ ਸਬੰਧੀ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਉਠਾਈ ਗਈ ਮੰਗ ਨੂੰ ਸਵੀਕਾਰ ਕਰਨ ਲਈ ਮੈਬਰਾਂ ਨੇ ਉਦਯੋਗ ਤੇ ਵਣਜ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਸ੍ਰੀ ਐਸ.ਐਮ.ਐਸ. ਸੰਧੂ, ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਪੰਜਾਬ ਇਨਫੋਟੈਕ ਦੇ ਐਮ.ਡੀ. ਸ੍ਰੀ ਰਜਤ ਅਗਰਵਾਲ, ਉਦਯੋਗ ਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਸੀ. ਸਿਬਿਨ, ਪੀ.ਐਸ.ਆਈ.ਈ.ਸੀ. ਦੇ ਐਮ.ਡੀ. ਸ੍ਰੀ ਸੁਮਿਤ ਜਾਰੰਗਲ, ਇਨਫੋਟੈਕ ਦੇ ਸੀਨੀਅਰ ਵਾਈਸ ਚੇਅਰਮੈਨ ਸ. ਯਾਦਵਿੰਦਰ ਸਿੰਘ ਕੰਗ, ਕਮਿਸ਼ਨਰ ਐਮ.ਸੀ. ਡਾ. ਕਮਲ ਕੁਮਾਰ ਗਰਗ, ਸ੍ਰੀ ਪੰਕਜ ਬਾਵਾ, ਸ੍ਰੀ ਪਰਮਿੰਦਰ ਸਿੰਘ, ਸ੍ਰੀ ਰਤਿੰਦਰ ਸਚਦੇਵਾ, ਸ੍ਰੀ ਯਾਦਵਿੰਦਰ ਸਿੰਘ ਬੈਂਸ, ਸ੍ਰੀ ਯੋਗੇਸ਼ ਸਾਗਰ, ਸ੍ਰੀਮਤੀ ਲਵਲੀਨ ਕਪੂਰ, ਸ੍ਰੀ ਸੁਨੀਲ ਚਾਵਲਾ, ਸ੍ਰੀ ਜੀ.ਪੀ. ਗੁਪਤਾ, ਸ੍ਰੀ ਸੰਜੀਵ ਵਸ਼ਿਸ਼ਟ ਅਤੇ ਸ੍ਰੀ ਰਮੇਸ਼ ਚਾਵਲਾ ਆਦਿ ਹਾਜ਼ਰ ਸਨ।