– ਜਿਨਾ ਚਿਰ ਖੇਤੀਬਾੜੀ ਕਾਨੂੰਨ ਦੀਆਂ ਸੌਧਾਂ ਵਾਪਿਸ ਨਹੀਂ ਹੁੰਦੀਆਂ ਕਿਸਾਨ ਆੜ੍ਹਤੀ ਸੰਘਰਸ਼ ਜਾਰੀ ਰਹੇਗਾ : ਚੀਮਾ

ਚੰਡੀਗੜ੍ਹ, 24 ਫਰਵਰੀ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਚੰਡੀਗੜ੍ਹ ਦੇ ਰੈਲੀ ਗਰਾਊਂਡ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਪੰਜਾਬ ਦੇ ਮੰਡੀਕਰਨ ਸਿਸਟਮ ਨੂੰ ਖਤਮ ਕਰਨ ਦੀਆਂ ਨੀਤੀਆਂ ਵਿਰੁੱਧ ਰੋਸ ਰੈਲੀ ਕਰਨ ਲਈ ਪੰਜਾਬ ਭਰ ਤੋਂ ਆਏ ਕਿਸਾਨਾਂ, ਆੜ੍ਹਤੀਆਂ ਅਤੇ ਮਜਦੁਰਾਂ ਨੂੰ ਪੰਜਾਬ ਪੁਲਸ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਵਖ ਵਖ ਨਾਕਿਆਂ ਤੇ ਰੋਕਣ ਦੇ ਬਾਵਜੂਦ ਕਿਸਾਨ ਆੜ੍ਹਤੀ ਦਸ ਦਸ ਕਿਲੋਮੀਟਰ ਪੈਦਲ ਚੱਲ ਕੇ ਵੀ ਰੋਸ ਰੈਲੀ ਕਰਨ ਲਈ ਚੰਡੀਗੜ੍ਹ ਵਿਖੇ ਪਹੁੰਚੇ । ਅੱਜ ਦੇ ਸੰਘਰਸ਼ ਵਿੱਚ ਕਿਸਾਨ ਆੜ੍ਹਤੀ ਏਕਤਾ ਦੀ ਇਕ ਨਵੀਂ ਮਿਸਾਲ ਵੇਖਣ ਨੂੰ ਮਿਲੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ

ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਵਿੱਚ ਕੀਤੀ ਗਈ ਸੋਧ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਮੰਡੀਆਂ ਤੇ ਕਬਜ਼ਾ ਕਰਨ ਲਈ ਬਣਾਏ ਗਏ ਕਾਨੂੰਨਾਂ ਦੀ ਸਖਤ ਆਲੋਚਨਾ ਕੀਤੀ ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਐਮਐਸਪੀ ਪੰਜਾਬ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਜੇਕਰ ਸਰਕਾਰ ਨੇ ਐਮਐਸਪੀ ਨੀਤੀ ਵਿੱਚ ਕੋਈ ਵੀ ਬਦਲਾਓ ਕੀਤਾ ਤਾਂ ਇਹ ਪੰਜਾਬ ਨੂੰ ਤਬਾਹ ਕਰ ਦੇਵੇਗਾ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਹੁ ਦੇਸੀ ਕੰਪਨੀਆਂ ਪੰਜਾਬ ਦੀਆਂ ਮੰਡੀਆਂ ਤੇ ਕਬਜ਼ਾ ਕਰਨ ਲਈ ਯਤਨਸ਼ੀਲ ਹਨ ਜਿਸ ਨੂੰ ਕਿਸੇ ਵੀ ਕੀਮਤ ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖੇਤੀਬਾੜੀ ਕਾਨੂੰਨ ਵਿੱਚ 2013 ਵਿੱਚ ਹੋਈਆਂ ਕਿਸਾਨ ਅਤੇ ਆੜ੍ਹਤੀ ਪੱਖੀ ਸੋਧਾਂ ਰੱਦ ਕਰਕੇ ਵੱਡੇ ਬਦਲਾਅ ਕਰ ਦਿੱਤੇ ਹਨ ਜਿਸ ਨਾਲ ਰਾਜ ਦੇ ਖੇਤੀਬਾੜੀ ਮੰਡੀਕਰਨ ਸਿਸਟਮ ਨੂੰ ਤੋੜਨ ਦੀ ਸਾਜਿਸ਼ ਕੀਤੀ ਹੈ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਆਪਸੀ ਬੇਵਿਸ਼ਵਾਸੀ ਪੈਦਾ ਹੋ ਜਾਵੇ ਉਨ੍ਹਾਂ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਵਿਧਾਨ ਸਭਾ ਵਿੱਚ ਇਹ ਮੁੱਦਾ ਚੁੱਕਣਾ ਚਾਹੀਦਾ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਸਿਟੀਜ਼ਨ ਅਮੈਂਡਮੈਂਟ ਐਕਟ ਤੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਦੀ ਹੈ ਜੋ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਅਤੇ ਦੂਜੇ ਪਾਸੇ ਖੇਤੀਬਾੜੀ ਜੋ ਰਾਜ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ ਤੇ ਕੇਂਦਰ ਦਾ ਨਾਂ ਲੈ ਕੇ ਆੜ੍ਹਤੀਆਂ ਅਤੇ ਕਿਸਾਨਾਂ ਵਿਰੁੱਧ ਕਾਨੂੰਨ ਬਣਾ ਰਹੀ ਹੈ ।ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਪੰਜਾਬ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈਂਦੀ ਆੜ੍ਹਤੀ ਕਿਸਾਨ ਸੰਘਰਸ਼ ਜਾਰੀ ਰਹੇਗਾ ਅਤੇ ਇੱਕ ਮਾਰਚ ਤੋਂ ਮਾਰਕੀਟ ਕਮੇਟੀਆਂ ਦੇ ਬਾਹਰ ਆੜ੍ਹਤੀ ਅਤੇ ਕਿਸਾਨ ਧਰਨੇ ਸ਼ੁਰੂ ਕਰਨਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਸਿਸਟਮ ਨੂੰ ਬਚਾਉਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠਾ ਹੋਣਾ ਚਾਹੀਦਾ ਹੈ ਅਤੇ ਵਪਾਰਕ ਜਥੇਬੰਦੀਆਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ ਰੈਲੀ ਉਪਰੰਤ ਸਰਦਾਰ ਬਲਬੀਰ ਸਿੰਘ ਰਾਜੇਵਾਲ ਨੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਕਿ ਜਾਂ ਤਾਂ ਨਾਕਿਆਂ ਤੇ ਰੋਕੀਆਂ ਬੱਸਾਂ ਰੈਲੀ ਅਸਥਾਨ ਤੇ ਭੇਜੀਆਂ ਜਾਣ ਨਹੀਂ ਤਾਂ ਕਿਸਾਨ ਆੜ੍ਹਤੀ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਕੋਠੀ ਨੂੰ ਮਾਰਚ ਕਰਨਗੇ ਪ੍ਰਸ਼ਾਸਨ ਵੱਲੋਂ ਬੱਸਾਂ ਨਾ ਛੱਡਣ ਤੇ ਸਮੁੱਚੀ ਰੈਲੀ ਵੱਲੋਂ ਵਿਧਾਨ ਸਭਾ ਵੱਲ ਨੂੰ ਕੂਚ ਸ਼ੁਰੂ ਕੀਤਾ ਗਿਆ ਜਿਸ ਉਪਰੰਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਾਕਿਆਂ ਤੇ ਰੋਕੀਆਂ ਸਾਰੀਆਂ ਬੱਸਾਂ ਰੈਲੀ ਸਥਾਨ ਤੇ ਭੇਜ ਦਿਤੀਆਂਇਸ ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਅਹੁਦੇਦਾਰ ਜ਼ਿਲ੍ਹਾ ਪ੍ਰਧਾਨ ਬਲਾਕ ਅਤੇ ਮੰਡੀ ਪ੍ਰਧਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਸ਼ਾਮਿਲ ਸਨ