ਓਨਟਾਰੀਓ— ਕੈਨੇਡਾ ਦੇ ਸੂਬੇ ਓਨਟਾਰੀਓ ਦੇ ਸਿਕਸ ਨੇਸ਼ਨਜ਼ ਟੈਰੀਟਰੀ ਨੇੜੇ ਕੈਲੇਡੋਨੀਆ ‘ਚ 3 ਸਾਲਾ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਸਮੇਂ ਜਾਣਕਾਰੀ ਮਿਲੀ ਸੀ ਕਿ ਇਕ ਘਰ ਨੂੰ ਅੱਗ ਲੱਗ ਗਈ ਹੈ। ਅਧਿਕਾਰੀਆਂ ਨੇ ਝੁਲਸ ਰਹੇ ਘਰ ‘ਚ ਜਾ ਕੇ ਅੰਦਰ ਫਸੇ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲੈ ਜਾਇਆ ਗਿਆ ਪਰ ਇੱਥੇ ਇਕ ਬੱਚੇ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ। ਦੋ ਹੋਰ ਬੱਚਿਆਂ ਨੂੰ ਮੈਡੀਕਲ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਕੁੱਝ ਦਿਨਾਂ ਤਕ ਹਸਪਤਾਲ ‘ਚੋਂ ਛੁੱਟੀ ਮਿਲ ਜਾਵੇਗੀ। ਅਜੇ ਤਕ ਪਤਾ ਨਹੀਂ ਲੱਗ ਸਕਿਆ ਕਿ ਘਰ ‘ਚ ਅੱਗ ਕਿਵੇਂ ਲੱਗੀ। ਤਾਜਾ ਜਾਣਕਾਰੀ ਮੁਤਾਬਕ ਇਸ ਘਰ ‘ਚ 9 ਲੋਕ ਰਹਿੰਦੇ ਸਨ, ਜਿਨ੍ਹਾਂ ‘ਚੋਂ 6 ਬੱਚੇ ਸਨ। ਪਰਿਵਾਰ ਨੇ ਕਿਹਾ ਕਿ ਇਸ ਸਮੇਂ ਉਹ ਬਹੁਤ ਪਰੇਸ਼ਾਨ ਹਨ।