ਫਰੀਦਕੋਟ 23 ਮਾਰਚ: ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਫਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਪੰਜਾਬ ਦੇ ਯਤਨਾਂ ਤੇ ਪਹਿਲਕਦਮੀ ਕਰਦਿਆਂ ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਵਧੇ ਕਰੋਪ ਦੇ ਚਲਦਿਆਂ ਅੱਗੇ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦ ਦੀ ਮਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਨੂੰ ਦੇਣ ਦਾ ਐਲਾਨ ਕੀਤਾ।
ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਸਾਡੇ ਸੂਬੇ ਤੇ ਦੇਸ਼ ਲਈ ਨਹੀਂ ਬਾਕੀ ਸਾਰੀ ਦੁਨੀਆ ਲਈ ਭਿਆਨਕ ਸਮੱਸਿਆ ਬਣੀ ਹੋਈ ਹੈ ਤੇ ਇਸ ਦਾ ਟਾਕਰਾ ਕਰਨ ਲਈ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਕੰਮ ਕਰਨਾ ਚਾਹੀਦਾ ਹੈ ਤੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ। ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਨ•ਾਂ ਵੱਲੋਂ ਆਪਣੇ ਹਲਕੇ ਦੇ ਸਮੂਹ ਸਰਪੰਚਾਂ, ਮੈਂਬਰ ਨਗਰ ਕੌਂਸਲਾਂ, ਨੰਬਰਦਾਰਾਂ ਆਦਿ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਆਪਣੇ ਪਿੰਡ ਜਾਂ ਵਾਰਡਾਂ ਵਿੱਚ ਕਰੋਨਾ ਨਾਲ ਨਜਿੱਠਣ ਲਈ ਕੰਮ ਕਰਨ ਅਤ ਜੇਕਰ ਉਨ•ਾਂ ਦੇ ਪਿੰਡ ਜਾਂ ਵਾਰਡਾਂ ਵਿੱਚ ਕੋਈ ਅਜਿਹਾ ਗਰੀਬ ਜਾਂ ਲੋੜਵੰਦ ਜਿਸ ਨੂੰ ਰਾਸ਼ਣ ਜਾਂ ਦਵਾਈਆਂ ਦੀ ਲੋੜ ਹੋਵੇ ਉਸ ਦੀ ਪੂਰਤੀ ਲਈ ਕੰਮ ਕਰਨ ਅਤੇ ਲੋੜ ਪੈਣ ਤੇ ਮੇਰੇ ਨਾਲ ਵੀ ਸੰਪਰਕ ਕਰਨ।ਉਨ•ਾਂ ਕਿਹਾ ਕਿ ਜੇਕਰ ਕੋਈ ਖੰਘ, ਜੁਕਾਮ ਜਾਂ ਬੁਖਾਰ ਵਾਲਾ ਵਿਅਕਤੀ ਮਿਲਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਿਵਲ ਹਸਤਾਲ ਨੂੰ ਦੇਣ। ਉਨ•ਾਂ ਸਮੂਹ ਜਿਲ•ਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਆਪਣੇ ਘਰਾਂ ਤੋਂ ਲੋੜ ਪੈਣ ਤੇ ਹੀ ਬਾਹਰ ਨਿਕਲਣ।
ਢਿੱਲੋਂ ਨੇ ਜਿਲ•ੇ ਵਿੱਚ ਵਿਦੇਸ਼ਾਂ ਤੋਂ ਪਰਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ ਘੱਟ 14 ਦਿਨ ਇਤਿਹਾਤ ਵਜੋਂ ਆਪਣੇ ਘਰਾਂ ਵਿੱਚ ਹੀ ਰਹਿਣ। ਇਸ ਤੋਂ ਇਲਾਵਾ ਹੋਲਾ ਮਹੱਲਾ ਜਾਂ ਹੋਰ ਧਾਰਮਿਕ ਸਥਾਨ ਤੋਂ ਆਉਣ ਵਾਲਿਆਂ ਨੂੰ ਵੀ ਉਨ•ਾਂ ਅਪੀਲ ਕੀਤੀ ਕਿ ਉਹ ਇਤਿਹਾਤ ਵਜੋਂ ਆਪਣੇ ਘਰਾਂ ਵਿੱਚ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਜੋ ਇਸ ਭਿਆਨਕ ਮਹਾਂਮਾਰੀ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਔੌਖੀ ਸੌਖੀ ਘੜੀ ਵਿੱਚ ਪੂਰੀ ਤਰ•ਾਂ ਫਰੀਦਕੋਟ ਵਾਸੀਆਂ ਦੇ ਨਾਲ ਹਨ ਤੇ ਸਾਨੂੰ ਸਾਰਿਆਂ ਨੂੰ ਇਸ ਦਾ ਮਿਲ ਦੇ ਸਾਹਮਣਾ ਕਰਨਾ ਚਾਹੀਦਾ ਹੈ।