ਤਰਨ ਤਾਰਨ, 27 ਮਾਰਚ :ਡਿਪਟੀ ਕਮਿਸ਼ਨਰ ਕਮ-ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਸੀ੍ਰ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਵਾਰੀ ਦੇ ਚੱਲਦੇ ਲਗਾਏ ਗਏ ਕਰਫ਼ਿਊ ਅਤੇ ਲਾੱਕਡਾਊਨ ਦੌਰਾਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਗਰੀਬ ਤੇ ਲੋੜਵੰਦ ਲੋਕਾਂ ਤੱਕ ਜ਼ਰੂਰੀ ਰਾਸ਼ਨ ਤੇ ਦਵਾਈਆਂ ਉਹਨਾਂ ਦੇ ਘਰ-ਘਰ ਪਹੁੰਚਾਉਣ ਲਈ ਜ਼ਿਲ਼੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਇਸ ਸਥਿਤੀ ਵਿੱਚ ਜ਼ਿਲ੍ਹੇ ਦੇ ਦਾਨੀ ਸੱਜਣ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵਿੱਚ ਵਧ ਚੜ੍ਹ ਕੇ ਆਪਣਾ ਯੋਗਦਾਨ ਪਾ ਰਹੇ ਹਨ।ਉਹਨਾਂ ਦੱਸਿਆ ਕਿ ਅੱਜ ਸ੍ਰੀ ਲਖਵਿੰਦਰ ਸਿੰਘ ਵੱਲੋਂ 3 ਲੱਖ 60 ਹਜ਼ਾਰ ਰੁਪਏ, ਅਮਰਿੰਦਰ ਸਿੰਘ ਢੀਂਗਰਾ ਵੱਲੋਂ 2 ਲੱਖ ਰੁਪਏ ਅਤੇ ਪੰਜਾਬ ਰਾਈਸਲੈਂਡ ਪ੍ਰਾਈਵੇਟ ਲਿਮਟਿਡ ਤੋਂ ਸ੍ਰੀ ਰਾਜੀਵ ਅਗਰਵਾਲ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਨੂੰ ਦਿੱਤਾ ਗਿਆ।
ਇਸ ਮੌਕੇ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਕਮ-ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਸੀ੍ਰ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਆਪਾਤਕਾਲੀਨ ਸਥਿਤੀ ਵਿੱਚ ਵੱਧ ਤੋਂ ਵੱਧ ਦਾਨ ਦੇਣ ਲਈ ਅੱਗੇ ਆਉਣ ਤਾਂ ਜੋ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾ ਸਕੇ।