ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਦੀ ਮੋਦੀ ਸਰਕਾਰ ਵੱਲੋਂ ਰੋਕੀ ਵਜੀਫਾ ਰਾਸ਼ੀ ਤਰੁੰਤ ਜਾਰੀ ਕਰਨ ਦੀ ਮੰਗ
ਮੋਦੀ ਸਰਕਾਰ ਦਾ ਐਸ.ਸੀ. ਭਾਈਚਾਰਿਆਂ ਵਿਰੋਧੀ ਚਿਹਰਾ ਬੇਨਕਾਬ ਹੋਇਆ ਜਾਖੜ
ਚੰਡੀਗੜ•, 27 ਦਸੰਬਰ-
ਪੰਜਾਬ ਨਾਲ ਸਬੰਧਿਤ ਸੰਸਦ ਮੈਂਬਰਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਸੰਸਦ ਭਵਨ ਬਾਹਰ ਰੋਸ਼ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਤੋਂ ਪੰਜਾਬ ਨਾਲ ਸਬੰਧਤ ਐਸ.ਸੀ. ਵਿਦਿਆਰਥੀਆਂ ਦੀ ਵਜੀਫੇ ਦੀ ਰੋਕੀ 1287 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਉਨ•ਾਂ ਨਾਲ ਸੰਸਦ ਮੈਂਬਰ ਸ੍ਰੀ ਸੰਤੋਖ ਚੌਧਰੀ, ਸ: ਰਵਨੀਤ ਸਿੰਘ ਬਿੱਟੂ, ਸ: ਗੁਰਜੀਤ ਸਿੰਘ ਔਜਲਾ ਵੀ ਹਾਜਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕਾਂਗਰਸ ਦੀ ਅਗਵਾਈ ਵਾਲੀ ਸ: ਮਨਮੋਹਨ ਸਿੰਘ ਦੀ ਸਰਕਾਰ ਨੇ 2010 ਵਿਚ ਐਸ.ਸੀ. ਭਾਈਚਾਰਿਆਂ ਦੇ ਬੱਚਿਆਂ ਨੂੰ 10ਵੀਂ ਤੋਂ ਅਗਲੇਰੀ ਪੜਾਈ ਲਈ ਵਜੀਫੇ ਦੀ ਸਕੀਮ ਦਾ ਲਾਭ ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ ਦਿੱਤਾ ਸੀ ਜਿੰਨ•ਾਂ ਦੀ ਆਮਦਨ 2 ਲੱਖ ਰੁਪਏ ਤੱਕ ਸੀ। ਕਾਂਗਰਸ ਪਾਰਟੀ ਦਾ ਮੰਨਨਾ ਹੈ ਕਿ ਸਿੱਖਿਆ ਦੇ ਪ੍ਰਸਾਰ ਨਾਲ ਹੀ ਐਸ.ਸੀ. ਭਾਈਚਾਰਿਆਂ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਸੰਭਵ ਹੈ। ਪਰ ਪਹਿਲਾਂ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਨੇ ਪੋਸਟ ਮੈਟ੍ਰਿਕ ਵਜੀਫਾ ਸਕੀਮ ਦਾ ਲਾਭ ਯੋਗ ਬੱਚਿਆਂ ਤੱਕ ਨਹੀਂ ਪੁੱਜਣ ਦਿੱਤਾ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਐਸ.ਸੀ. ਭਾਇਚਾਰਿਆਂ ਵਿਰੋਧੀ ਏਂਜਡੇ ਤਹਿਤ ਸੂਬੇ ਦੇ ਵਿਦਿਆਰਥੀਆਂ ਦੀ 1287 ਕਰੋੜ ਰੁਪਏ ਦੀ ਵਜੀਫਾ ਰਾਸ਼ੀ ਰੋਕੀ ਹੋਈ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਦਾ ਕਿਸਾਨ ਹੀ ਨਹੀਂ ਸਗੋਂ ਐਸ.ਸੀ. ਭਾਈਚਾਰਿਆਂ ਦਾ ਵੀ ਮੋਦੀ ਸਰਕਾਰ ਵੱਲੋਂ ਦਮਨ ਕੀਤਾ ਜਾ ਰਿਹਾ ਹੈ। ਉਨ•ਾਂ ਨੇ ਕਿਹਾ ਕਿ ਪਹਿਲਾਂ ਇਕ ਸਾਜਿਸ ਤਹਿਤ ਐਸ.ਸੀ. ਐਸ.ਟੀ. ਐਕਟ ਨੂੰ ਕਮਜੋਰ ਕਰਨ ਦੀ ਕੋਸ਼ਿਸ ਕੀਤੀ ਗਈ ਅਤੇ ਹੁਣ ਐਸ.ਸੀ. ਬੱਚਿਆਂ ਦੀ ਪੜਾਈ ਵਿਚ ਰੁਕਾਵਟ ਪੈਦਾ ਕਰਕੇ ਇਹ ਸਰਕਾਰ ਇਸ ਭਾਈਚਾਰੇ ਦੇ ਵਿਕਾਸ ਵਿਚ ਰੁਕਾਵਟ ਬਣੀ ਹੋਈ ਹੈ।
ਸ੍ਰੀ ਜਾਖੜ ਨੇ ਕਿਹਾ ਕਿ 2014 ਤੋਂ ਜਦ ਤੋਂ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਬਣੀ ਹੈ ਇਸ ਨੇ ਸਮਾਜ ਦੇ ਕਮਜੋਰ ਵਰਗਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ। ਉਨ•ਾਂ ਕਿਹਾ ਕਿ ਭਾਜਪਾ ਸਰਕਾਰ ਅਜਿਹਾ ਆਪਣੇ ਲੁਕਵੇਂ ਏਂਜਡੇ ਦੀ ਪ੍ਰਾਪਤੀ ਲਈ ਜਾਣਬੁੱਝ ਕੇ ਕਰ ਰਹੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਜਾਖੜ ਨੇ ਜੋਰ ਦੇ ਕੇ ਕਿਹਾ ਕਿ ਦੇਸ਼ ਭਰ ਵਿਚ ਕਿਸਾਨਾਂ, ਐਸ.ਸੀ. ਭਾਈਚਾਰਿਆਂ ਸਮੇਤ ਸਮਾਜ ਦੇ ਹਰ ਵਰਗ ਵਿਚ ਮੋਦੀ ਸਰਕਾਰ ਖਿਲਾਫ ਗੁੱਸਾ ਵੱਧ ਰਿਹਾ ਹੈ ਅਤੇ ਹੁਣੇ ਜਿਹੇ ਹੋਈਆਂ 5 ਰਾਜਾਂ ਦੀਆਂ ਚੋਣਾਂ ਦੇ ਨਤੀਜੇ ਵੀ ਇਸਦਾ ਪ੍ਰਮਾਣ ਹਨ। ਉਨ•ਾਂ ਨੇ ਕਿਹਾ ਕਿ ਦੇਸ਼ ਦੇ ਲੋਕ ਬੇਸਬਰੀ ਨਾਲ ਅਗਲੀਆਂ ਆਮ ਚੋਣਾਂ ਦਾ ਇੰਤਜਾਰ ਕਰ ਰਹੇ ਹਨ ਤਾਂ ਜੋ ਮੋਦੀ ਸਰਕਾਰ ਨੂੰ ਦੇਸ਼ ਵਿਚ ਚੱਲਦਾ ਕੀਤਾ ਜਾ ਸਕੇ।