ਫਰੀਦਕੋਟ 7 ਮਾਰਚ
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਬੰਸ ਸਿੰਘ ਲੇਖੀ, ਇੰਚਾਰਜ ਜ਼ਿਲ•ਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਵੂਮੈਨ ਡੇ ਮਨਾਉਦੇ ਹੋਏ ਸ੍ਰੀਮਤੀ ਰਾਜਵੰਤ ਕੌਰ, ਮਾਨਯੋਗ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਜ਼ਿਲ•ਾ ਕੋਰਟ ਕੰਪਲੈਕਸ, ਫਰੀਦਕੋਟ ਜਾਗਰੂਕਤਾ ਰੈਲੀ ਕੱਢੀ ਗਈ। ਇੰਚਾਰਜ ਜ਼ਿਲ•ਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਵੱਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿਚ ਸਰਕਾਰੀ ਬਲਬੀਰ ਸਕੂਲ, ਫਰੀਦਕੋਟ ਦੇ ਮਹਿਲਾ ਅਧਿਆਪਕ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਰੈਲੀ ਵਿੱਚ ਬਾਰ ਐਸੋਸੀਏਸ਼ਨ, ਫਰੀਦਕੋਟ ਦੇ ਮਹਿਲਾ ਮੈਂਬਰ ਅਤੇ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਂਗਲ ਵਲੰਟੀਅਰ ਮੌਜੂਦ ਸਨ। ਇਹ ਰੈਲੀ ਔਰਤਾਂ ਨੂੰ ਉਹਨਾਂ ਦੇ ਹੱਕਾਂ/ਅਧਿਕਾਰਾਂ ਬਾਰੇ ਜਾਣੂ ਕਰਵਾਉਣ ਸਬੰਧੀ ਸੀ। ਇਸ ਰੈਲੀ ਦੇ ਆਯੋਜਨ ਸਮੇਂ ਵਾਇਰਲ ਇੰਨਫੈਕਸ਼ਨ ਤੋਂ ਬਚਣ ਸਬੰਧੀ ਧਿਆਨਯੋਗ ਗੱਲਾਂ ਦਾ ਮੁੱਖ ਤੌਰ ਤੇ ਧਿਆਨ ਰੱਖਿਆ ਗਿਆ। ਇਸ ਪ੍ਰੋਗਰਾਮ ਦੀ ਮੌਕੇ ਤੇ ਮੌਜੂਦ ਲੋਕਾਂ ਨੇ ਬਹੁਤ ਸ਼ਲਾਘਾ ਕੀਤੀ ਅਤੇ ਇਸ ਨੂੰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਵਿਸ਼ੇਸ਼ ਉਪਰਾਲਾ ਦੱਸਿਆ ਗਿਆ ਜਿਸ ਨਾਲ ਔਰਤਾਂ ਵਿੱਚ ਜਾਗਰੂਕਤਾ ਲਿਆਂਦੀ ਜਾ ਸਕਦੀ ਹੈ ਅਤੇ ਉਹਨਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਸ੍ਰੀਮਤੀ ਰਾਜਵੰਤ ਕੌਰ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਚੇਅਰਮੈਨ ਵੱਲੋਂ ਬਾਬਾ ਫਰੀਦ ਲਾਅ ਕਾਲਜ,ਫਰੀਦਕੋਟ ਵਿੱਚ ਵੀ ਵੂਮੈਨ ਡੇ ਮਨਾÀੁਂਦੇ ਹੋਏ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਪਿੰ੍ਰਸੀਪਲ ਅਤੇ ਅਧਿਆਪਕ ਵਿਦਿਆਰਥੀਆਂ ਨਾਲ ਮੌਜੂਦ ਸਨ। ਇਸ ਜਾਗਰੂਕਤਾ ਸੈਮੀਨਾਰ ਵਿੱਚ ਮਾਨਯੋਗ ਜੱਜ ਸਾਹਿਬ ਵੱਲੋਂ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਪੰਜਾਬ ਮੁਆਵਜ਼ਾ ਸਕੀਮ ,ਤੇਜ਼ਾਬੀ ਹਮਲਾ ਸਕੀਮ ਅਤੇ sexual harassment on workplace ਬਾਰੇ ਜਾਣਕਾਰੀ ਦਿੱਤੀ ਗਈ।ਇਸ ਦੌਰਾਨ 300 ਲੋਕਾਂ ਨੂੰ ਜਾਗਰੂਕ ਕੀਤਾ ਗਿਆ।