ਫਰੀਦਕੋਟ 13 ਅਪ੍ਰੈਲ:  ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

 ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਕਣਕ ਦੀ ਦਾਣੇ ਦਾਣੇ ਦੀ ਖਰੀਦ ਕਰੇਗੀ।ਉਨ੍ਹਾਂ ਕਿਹਾ ਕਿ 15 ਅਪ੍ਹੈ੍ਰਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਮੋਬਾਇਲ ਤੇ ਸੰਪਰਕ ਕਰ ਸਕਦੇ ਹਨ। Àਨ੍ਹਾਂ ਕਿਸਾਨਾਂ ਆੜਤੀਆਂ, ਲੇਬਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਵਾਰ ਵਾਰ ਆਪਣੇ ਹੱਥ ਧੋਣ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀਆਂ ਨੂੰ ਵੀ ਸਮੇਂ ਸਮੇਂ ਤੇ ਸੈਨੇਟਾਈਜ਼ ਕੀਤਾ ਜਾਵੇਗਾ।