ਚੰਡੀਗੜ੍ਹ — 23 ਸਤੰਬਰ ਨੂੰ ਮੋਹਾਲੀ ‘ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਪੱਤਰਕਾਰ ਕੇ. ਜੇ. ਸਿੰਘ ਦਾ ਕਤਲ ਨਿੱਜੀ ਰੰਜਿਸ਼ ਦੇ ਕਾਰਨ ਕੀਤਾ ਗਿਆ। ਇਸ ਦਾ ਖੁਲਾਸਾ ਐੱਸ. ਐੱਸ. ਪੀ. ਕੁਲਦੀਪ ਸਿੰਘ ਚਹਿਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੋਹਰੇ ਮਰਡਰ ਨੂੰ 28 ਸਾਲ ਦੇ ਨੌਜਵਾਨ ਗੌਰਵ ਨੇ ਅੰਜਾਮ ਦਿੱਤਾ ਹੈ, ਜਿਸ ਨੂੰ ਗ੍ਰਿ੍ਰਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਕੇ. ਜੇ. ਸਿੰਘ ਨੇ ਪਾਰਕ ‘ਚ ਬੈਠਣ ਦੌਰਾਨ ਨੌਜਵਾਨ ਗੌਰਵ ਨੂੰ ਥੱਪੜ ਮਾਰਿਆ ਸੀ, ਜਿਸ ਦਾ ਉਸ ਨੇ ਬਦਲਾ ਲੈਣ ਲਈ ਇਸ ਦੋਹਰੇ ਕਤਲਕਾਂਡ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਕਾਤਲ ਯੂ. ਪੀ. ਦੇ ਬੁਲੰਦਸ਼ਹਿਰ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਪੁਲਸ ਨੂੰ ਦੱਸਿਆ ਕਿ ਇਸ ਵਾਰਦਾਤ ਨੂੰ ਉਸ ਨੇ ਇਕੱਲੇ ਹੀ ਅੰਜਾਮ ਦਿੱਤਾ ਹੈ। ਉਸ ਦੇ ਨਾਲ ਕੋਈ ਵੀ ਇਸ ਵਾਰਦਾਤ ਨੂੰ ਅੰਜਾਮ ਦੇਣ ‘ਚ ਸ਼ਾਮਲ ਨਹੀਂ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿ੍ਰ੍ਰਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ‘ਚ ਵਰਤੇ ਗਏ ਚਾਕੂ ਨੂੰ ਵੀ ਬਰਾਮਦ ਕੀਤਾ ਗਿਆ ਹੈ।