ਅਲਬਰਟਾ— ਕੈਨੇਡਾ ‘ਚ ਲੇਕ ਨੀਵੈੱਲ ‘ਚ ਡੁੱਬ ਜਾਣ ਕਾਰਨ ਇਕ 16 ਸਾਲਾ ਮੁੰਡੇ ਦੀ ਮੌਤ ਹੋ ਗਈ। ਐਮਰਜੈਂਸੀ ਵਿਭਾਗ ਨੇ ਦੱਸਿਆ ਕਿ 29 ਅਗਸਤ ਨੂੰ ਸ਼ਾਮ 3.44 ਵਜੇ ਕਿਨਬਰੂਕ ਆਈਲੈਂਡ ਪਾਰਕ ਨੇੜੇ ਇਹ ਹਾਦਸਾ ਵਾਪਰਿਆ। ਇਸ ਦੀ ਲਾਸ਼ ਪਾਣੀ ‘ਤੇ ਤੈਰਦੀ ਹੋਈ ਮਿਲੀ ਸੀ। ਪੁਲਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ‘ਚ ਅਜੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਅਜੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਉਨ੍ਹਾਂ ਨੇ ਬੱਚੇ ਦੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ।