ਚੰਡੀਗੜ੍ਹ, 20 ਫਰਵਰੀ
ਸੂਬੇ ਦੇ ਜੇਲ੍ਹ ਪ੍ਰਸ਼ਾਸਨ ਵਿੱਚ ਵੱਡੇ ਸੁਧਾਰਾਂ ਲਈ ਰਾਹ ਪੱਧਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀ.ਸੀ.ਟੀ.ਵੀ. ਪ੍ਰਣਾਲੀ, ਕਰੰਟ ਵਾਲੀ ਤਾਰ ਲਾਉਣ ਅਤੇ ਵੱਖਰਾ ਜੇਲ੍ਹ ਖੁਫੀਆ ਵਿੰਗ ਸਿਰਜਣ ਸਮੇਤ ਕਈ ਪ੍ਰਸਤਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਜੇਲ੍ਹਾਂ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਇੱਥੋਂ ਤੱਕ ਕਿ ਉਨ੍ਹਾਂ ਨੇ ਚੱਲ ਰਹੇ ਬਜਟ ਇਜਲਾਸ ਦੌਰਾਨ ਪੰਜਾਬ ਜੇਲ੍ਹ ਵਿਕਾਸ ਬੋਰਡ’ ਦੀ ਸਥਾਪਨਾ ਕਰਨ ਲਈ ਬਿੱਲ ਲਿਆਉਣ ਦੀ ਵੀ ਹਰੀ ਝੰਡੀ ਦੇ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ 9 ਕੇਂਦਰੀ ਜੇਲ੍ਹਾਂ, 7 ਜ਼ਿਲ੍ਹਾ ਜੇਲਾਂ ਅਤੇ 2 ਸਪੈਸ਼ਲ ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਲੈਸ ਸੀ.ਸੀ.ਟੀ.ਵੀ. ਸਿਸਟਮ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸੇ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਦੀ ਬਾਹਰੀ ਚਾਰਦੀਵਾਰੀ ‘ਤੇ ਕਰੰਟ ਵਾਲੀ ਤਾਰ (220/440 ਵੋਲਟ) ਲਾਉਣ ਲਈ ਜੇਲ੍ਹ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ।
ਜੇਲ੍ਹ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਖਿਆ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਜੇਲ੍ਹ ਪ੍ਰਸ਼ਾਸਨ ਦੇ ਬਿਹਤਰ ਅਮਲਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਜੇਲ੍ਹ ਵਿਭਾਗ ਨੂੰ ਜੇਲ੍ਹਾਂ ਦੇ ਪੁਨਰਢਾਂਚੇ ਲਈ ਵਿਆਪਕ ਯੋਜਨਾ ਚਾਰ ਹਫ਼ਤਿਆਂ ਵਿੱਚ ਸੌਂਪਣ ਦੇ ਹੁਕਮ ਦਿੱਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਏ.ਡੀ.ਜੀ.ਪੀ. ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ ਨੂੰ ਪੁਨਰਢਾਂਚੇ ਲਈ ਯੋਜਨਾ ਤਿਆਰ ਕਰਨ ਅਤੇ ਕੈਦੀਆਂ ਦੇ ਸੁਧਾਰਾਂ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਨਵੀਆਂ ਸਕੀਮਾਂ ਦੀ ਸ਼ੁਰੂਆਤ ਕਰਨ ਲਈ ਆਖਿਆ।
ਅਦਾਲਤਾਂ ਵਿੱਚ ਸੁਣਵਾਈ ਅਧੀਨ ਕੈਦੀਆਂ ਨੂੰ ਪੇਸ਼ ਕਰਨ ਦਾ ਖਰਚਾ (ਪ੍ਰਤੀ ਦਿਨ 40-50 ਲੱਖ ਰੁਪਏ) ਘਟਾਉਣ ਲਈ ਮੁੱਖ ਮੰਤਰੀ ਨੇ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਵੀਡੀਓ ਕਾਨਫਰੰਸਿੰਗ ਸਿਸਟਮ ਸਥਾਪਤ ਕਰਨ ਲਈ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ।
ਜੇਲ੍ਹਾਂ ਵਿੱਚ ਲੋੜੀਂਦੇ ਸਟਾਫ ਰਾਹੀਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਾਇਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਆਫੀਸਰਜ਼ ਕਮੇਟੀ ਅਤੇ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਮਨਜ਼ੂਰੀ ਕੀਤੀਆਂ ਜਾ ਚੁੱਕੀਆਂ ਵਾਰਡਰਾਂ ਦੀਆਂ 305 ਅਸਾਮੀਆਂ ਭਰਨ ਤੋਂ ਇਲਾਵਾ ਵਿਭਾਗ ਵਿੱਚ ਵਾਰਡਰਾਂ ਦੀਆਂ ਹੋਰ 448 ਅਸਾਮੀਆਂ ਅਤੇ ਮੈਟਰਨਾਂ ਦੀਆਂ 28 ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਅਸਾਮੀਆਂ ਨੂੰ ਛੇਤੀ ਭਰਨ ਲਈ ਪ੍ਰਸਤਾਵ ਸੌਂਪਣ ਲਈ ਆਖਿਆ। ਉਨ੍ਹਾਂ ਨੇ ਜੇਲ੍ਹਾਂ ਵਿੱਚ ਗਸ਼ਤ ਵਧਾਉਣ ਲਈ ਵਿਭਾਗ ਵੱਲੋਂ 37 ਹੋਰ ਵਾਹਨਾਂ ਦੀ ਕੀਤੀ ਮੰਗ ਨੂੰ ਪ੍ਰਵਾਨ ਕਰ ਲਿਆ।
ਕੇਂਦਰੀ ਜੇਲ÷ ੍ਹ, ਲੁਧਿਆਣਾ ਵਿਖੇ ਸੁਰੱਖਿਆ ਵਧਾਉਣ ਲਈ ਮੁੱਖ ਮੰਤਰੀ ਨੇ ਦੋਹਰੀ ਕੰਡਿਆਲੀ ਤਾਰ ਦੀ ਅੰਦਰੂਨੀ ਚਾਰਦੀਵਾਰੀ ਅਤੇ ਤਿੰਨ ਹੋਰ ਨਿਗਰਾਨ ਟਾਵਰਾਂ ਦੀ ਉਸਾਰੀ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਪਟਿਆਲਾ ਕੇਂਦਰੀ ਜੇਲ੍ਹ÷ ਦੀ ਬਾਹਰੀ ਚਾਰਦੀਵਾਰੀ ਨੂੰ ਤਬਦੀਲ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ, ਜੋ ਇਸ ਸਮੇਂ ਖ਼ਸਤਾ ਹਾਲਤ ਵਿੱਚ ਹੈ।
ਮੁੱਖ ਮੰਤਰੀ ਨੇ ਜੇਲ÷ ੍ਹ ਵਿਭਾਗ ਨੂੰ ਕੈਦੀਆਂ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵਿਸ਼ੇਸ਼ ਪ੍ਰਾਈਵੇਟ ਹਸਪਤਾਲਾਂ ਵਿੱਚ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਉਣ ਹਿੱਤ ਨਵੀਆਂ ਵਿਧੀਆਂ ਤਲਾਸ਼ਣ ਲਈ ਵੀ ਕਿਹਾ।
ਇਸ ਮੌਕੇ ਤੇਲੰਗਾਨਾ ਦੇ ਸਾਬਕਾ ਡੀ.ਜੀ.ਪੀ (ਜੇਲ÷ ੍ਹਾਂ) ਅਤੇ ਤੇਲੰਗਾਨਾ ਰਾਜ ਪੁਲਿਸ ਅਕੈਡਮੀ ਦੇ ਮੌਜੂਦਾ ਡਾਇਰੈਕਟਰ ਵਿਨੋਏ ਕੁਮਾਰ ਸਿੰਘ ਅਤੇ ਆਈ.ਆਈ.ਐਮ. ਰੋਹਤਕ ਦੇ ਡਾਇਰੈਕਟਰ ਧੀਰਜ ਸ਼ਰਮਾ ਨੇ ਜੇਲ÷ ੍ਹਾਂ ਵਿੱਚ ਆਧੁਨਿਕੀਕਰਨ ਅਤੇ ਸੁਧਾਰ ਲਿਆਉਣ ਬਾਰੇ ਵਿਸਥਾਰਤ ਪੇਸ਼ਕਾਰੀਆਂ ਦਿੱਤੀਆਂ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ, ਡੀ.ਜੀ.ਪੀ ਦਿਨਕਰ ਗੁਪਤਾ, ਏ.ਡੀ.ਜੀ.ਪੀ ਪ੍ਰਸ਼ਾਸਨ ਗੌਰਵ ਯਾਦਵ, ਏ.ਡੀ.ਜੀ.ਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ, ਏ.ਡੀ.ਜੀ.ਪੀ ਇੰਟੈਲੀਜੈਂਸ ਵਰਿੰਦਰ ਕੁਮਾਰ, ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ) ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਜੇਲ÷ ੍ਹਾਂ ਆਰ. ਵੈਂਕਟਰਤਨਮ, ਪ੍ਰਮੁੱਖ ਸਕੱਤਰ (ਲੋਕ ਨਿਰਮਾਣ) ਵਿਕਾਸ ਪ੍ਰਤਾਪ, ਸਕੱਤਰ (ਖਰਚਾ ) ਵਿਜੇ ਜ਼ਾਦੇ, ਆਈ.ਜੀ (ਜੇਲ੍ਹਾਂ) ਆਰ ਕੇ ਅਰੋੜਾ ਅਤੇ ਡੀ.ਆਈ.ਜੀ ਜੇਲ÷ ੍ਹਾਂ ਲਖਵਿੰਦਰ ਸਿੰਘ ਜਾਖੜ ਸ਼ਾਮਲ ਸਨ।