ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਹਮਦਰਦੀ ਪ੍ਰਗਟਾਈ

ਚੰਡੀਗੜ੍ਹ, 12 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੈਨਿਕ ਭਾਸਕਰ ਦੇ ਜਲੰਧਰ ਐਡੀਸ਼ਨ ਦੇ ਬਿਊਰੋ ਚੀਫ ਪ੍ਰਵੀਨ ਪਰਵ ਦੀ ਮਾਤਾ ਬਲਜੀਤ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਬਲਜੀਤ ਕੌਰ ਨੇ ਜਲੰਧਰ ਵਿਚ ਬੂਟਾ ਮੰਡੀ ’ਚ ਲੰਮੀ ਬਿਮਾਰੀ ਉਪਰੰਤ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤੀ, ਤਿੰਨ ਪੁੱਤਰ ਅਤੇ ਇਕ ਧੀ ਛੱਡ ਗਏ ਹਨ। 

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। 

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਬਲਜੀਤ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਪਰਵ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।