ਲੁਧਿਆਣਾ, 8 ਮਈ -ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਉਨ•ਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ•ਾਂ ਯਤਨਾਂ ਤਹਿਤ ਹੀ ਹੁਣ ਸੂਬੇ ਵਿੱਚ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਆਨਲਾਈਨ ਇੰਟਰਵਿਊ ਆਦਿ ਦੀ ਤਿਆਰੀ ਕਰਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ. ਈ. ਓ. ਨਵਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਨੈਸਕਾਮ ਵੱਲੋਂ ਸਾਂਝੇ ਤੌਰ ‘ਤੇ ਪੰਜਾਬ ਦੇ ਨੌਜਵਾਨਾਂ ਲਈ ਇੱਕ ਵੈਬੀਨਾਰ ਦਾ ਆਯੋਜਨ ਕੀਤਾ, ਜਿਸ ਵਿੱਚ ‘ਇੰਟਰਵਿਊ ਦੀ ਤਿਆਰੀ ਅਤੇ ਪੇਸ਼ਕਾਰੀ’ ਬਾਰੇ ਨੌਜਵਾਨਾਂ ਨੂੰ ਬੜੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਸੰਬੰਧੀ ਪੇਸ਼ਕਾਰੀ ਇੰਨਫੋਸਿਸ ਪ੍ਰਾਈਵੇਟ ਲਿਮਿਟਡ ਦੇ ਅਸਿਸਟੈਂਟ ਵਾਈਸ ਪ੍ਰੈਜ਼ੀਡੈਂਟ ਸ੍ਰੀ ਸੁਜਿਥ ਕੁਮਾਰ ਨੇ ਦਿੱਤੀ।

ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਨਾਲ ਜੋੜਨ ਲਈ ਉਨ•ਾਂ ਵੱਲੋਂ ਵੱਖ-ਵੱਖ ਵਿਦਿਅਕ ਸੰਸਥਾਨਾਂ ਨਾਲ ਰਾਬਤਾ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਦਾ ਲਾਭ ਲੈ ਕੇ ਘਰ ਬੈਠੇ ਹੀ ਇੰਟਰਵਿਊ ਦੀ ਤਿਆਰੀ ਆਦਿ ਕਰ ਸਕਣ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਕਰਫਿਊ/ਲੌਕਡਾਊਨ ਦੇ ਚੱਲਦਿਆਂ ਜਿਆਦਾਤਰ ਕੰਪਨੀਆਂ ਵੱਲੋਂ ਬੇਰੁਜ਼ਗਾਰਾਂ ਦੀਆਂ ਇੰਟਰਵਿਊ ਆਦਿ ਆਨਲਾਈਨ ਹੀ ਕੀਤੀਆਂ ਜਾ ਰਹੀਆਂ ਹਨ।

ਉਨ•ਾਂ ਕਿਹਾ ਕਿ ਇਸ ਵੈਬੀਨਾਰ ਨਾਲ ਜੁੜਨ ਲਈ ਨੌਜਵਾਨ  https://youtu.be/0qUCqGSoUmA  ‘ਤੇ ਕਲਿੱਕ ਕਰਕੇ ਸਾਰੀ ਜਾਣਕਾਰੀ ਲੈ ਸਕਦੇ ਹਨ। ਉਨ•ਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਅਤੇ ਹੋਰ ਜਾਣਕਾਰੀ ਸੰਬੰਧੀ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਫੇਸਬੱਕ ਪੇਜ਼  https://bit.ly/2ENm2Bp     ਨੂੰ ਲਾਈਕ ਕਰਨਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਵੈੱਬਸਾਈਟ www.pgrkam.com ‘ਤੇ ਵੀ ਜਾਇਆ ਜਾ ਸਕਦਾ ਹੈ।