ਅੰਮ੍ਰਿਤਸਰ, 30 ਮਾਰਚ -ਕੋਵਿਡ-19 ਜਿਹੀ ਮਹਾਂਮਾਰੀ ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਸੂਬੇ ਦੀਆਂ ਜੇਲ•ਾਂ ਵਿੱਚ ਕੈਦੀਆਂ ਦਬਾਅ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨਸਾਰ ਅੱਜ ਅੰਮ੍ਰਿਤਸਰ ਕੇਂਦਰੀ ਜੇਲ• ਵਿਚੋਂ 131 ਨੂੰ ਛੱਡਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਡਿਪਟੀ ਸੁਪੁਰਡੈਂਟ ਜੇਲ• ਸ੍ਰੀ ਹੇਮੰਤ ਸ਼ਰਮਾ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਉਚ ਤਾਕਤੀ ਕਮੇਟੀ ਵੱਲੋਂ ਸਾਰੇ ਮਾਪਦੰਡਾਂ ਅਤੇ ਪ੍ਰਕਿਰਿਆ ਨੂੰ ਗ੍ਰਹਿਣ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਦੋਸ਼ੀ ਕੈਦੀਆਂ ਨੂੰ ਛੇ ਹਫਤਿਆਂ ਦੀ ਪੈਰੋਲ ਅਤੇ ਹਵਾਲਾਤੀ ਕੈਦੀਆਂ ਨੂੰ ਛੇ ਹਫਤਿਆਂ ਦੀ ਅੰਤਰਿਮ ਜ਼ਮਾਨਤ ਉਤੇ ਛੱਡਿਆ ਗਿਆ ਹੈ।

  ਉਨਾਂ ਦੱਸਿਆ ਕਿ ਇਸ ਵੇਲੇ ਉਨਾਂ ਕੈਦੀਆਂ ਜਿਨ•ਾਂ ਨੂੰ ਵੱਧ ਤੋਂ ਵੱਧ ਸੱਤ ਸਾਲ ਦੀ ਸਜ਼ਾ ਹੋਈ ਹੋਵੇ ਅਤੇ ਦੋ ਤੋਂ ਵੱਧ ਮੁਕੱਦਮੇ ਨਾ ਚੱਲ ਰਹੇ ਹੋਣ ਅਤੇ ਆਖਰੀ ਪੈਰੋਲ ਦਾ ਸ਼ਾਂਤੀਪੂਰਵਕ ਲਾਭ ਵਾਲੇ ਅਜਿਹੇ ਕੈਦੀਆਂ ਨੂੰ ਪੈਰੋਲ ਉਤੇ ਛੱਡਣ ਲਈ ਵਿਚਾਰਿਆ ਗਿਆ ਹੈ । ਉਨਾਂ ਦੱਸਿਆ ਕਿ ਸਾਰੇ ਕੈਦੀਆਂ ਨੂੰ ਘਰਾਂ ਤੱਕ ਛੱਡਣ ਲਈ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਅਤੇ ਸਾਰੇ ਕੈਦੀਆਂ ਨੂੰ ਬੱਸਾਂ ਵਿਚ ਵੀ ਮਾਸਕ ਲਗਾਉਣ ਦੀ ਹਦਾਇਤ ਕੀਤੀ ਗਈ, ਤਾਂ ਜੋ ਉਹ ਇਕ-ਦੂਸਰੇ ਤੋਂ ਇਨਫੈਕਸ਼ਨ ਨਾ ਲੈਣ।