ਜਕਾਰਤਾ: ਇੰਡੋਨੇਸ਼ੀਆ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਅੱਧੀ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਇਹ ਵੱਡਾ ਸੜਕ ਹਾਦਸਾ ਉਦੋਂ ਵਾਪਰਿਆ ਜਦੋਂ 34 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਕੰਟਰੋਲ ਗੁਆ ਬੈਠੀ ਅਤੇ ਇੱਕ ਕੰਕਰੀਟ ਬੈਰੀਅਰ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਗੰਭੀਰ ਜ਼ਖਮੀ ਹੋ ਗਏ।

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਮੌਕੇ ‘ਤੇ ਹੀ ਪਲਟ ਗਈ, ਜਿਸ ਨਾਲ ਚੀਕ ਚਿਹਾੜਾ ਪੈ ਗਿਆ। ਸਥਾਨਕ ਅਧਿਕਾਰੀ ਅਤੇ ਬਚਾਅ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈਆਂ, ਪਰ ਉਦੋਂ ਤੱਕ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਸੀ। ਖੋਜ ਅਤੇ ਬਚਾਅ ਏਜੰਸੀ ਦੇ ਮੁਖੀ ਨੇ ਕਿਹਾ ਕਿ 34 ਲੋਕਾਂ ਨੂੰ ਲੈ ਜਾ ਰਹੀ ਬੱਸ ਟੋਲ ਰੋਡ ‘ਤੇ ਕੰਟਰੋਲ ਗੁਆ ਬੈਠੀ ਅਤੇ ਕੰਕਰੀਟ ਦੇ ਬੈਰੀਅਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਗੰਭੀਰ ਜ਼ਖਮੀ ਹੋ ਗਏ।ਖੋਜ ਅਤੇ ਬਚਾਅ ਦਫਤਰ ਦੇ ਮੁਖੀ ਬੁਡੀਓਨੋ ਨੇ ਕਿਹਾ ਕਿ ਬਚਾਅ ਕਾਰਜ ਚੁਣੌਤੀਪੂਰਨ ਸੀ। ਉਨ੍ਹਾਂ ਕਿਹਾ ਕਿ ਬੱਸ ਦੀਆਂ ਖਿੜਕੀਆਂ ਟੁੱਟ ਗਈਆਂ ਸਨ ਅਤੇ ਪ੍ਰਵੇਸ਼ ਦੁਆਰ ਪੂਰੀ ਤਰ੍ਹਾਂ ਬੰਦ ਸਨ। ਜਿਸ ਕਾਰਨ ਪੀੜਤ ਲੋਕਾਂ ਨੂੰ ਕੱਢਣ ਚ ਕਾਫੀ ਮੁਸ਼ਕਿਲ ਆਈ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਹਾਦਸਾਗ੍ਰਸਤ ਬੱਸ ਰਾਜਧਾਨੀ ਜਕਾਰਤਾ ਤੋਂ ਪ੍ਰਾਚੀਨ ਸ਼ਾਹੀ ਸ਼ਹਿਰ ਯੋਗਿਆਕਾਰਤਾ ਜਾ ਰਹੀ ਸੀ। ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਕਿਹਾ, “ਇਸ ਟੱਕਰ ਕਾਰਨ ਬਹੁਤ ਸਾਰੇ ਯਾਤਰੀ ਬਾਹਰ ਡਿੱਗ ਗਏ ਅਤੇ ਕਈਆਂ ਦੇ ਸਰੀਰ ਬੱਸ ਵਿੱਚ ਫਸ ਗਏ।”

ਜ਼ਖਮੀਆਂ ਵਿੱਚੋਂ ਬਹੁਤ ਸਾਰੇ ਗੰਭੀਰ ਹਾਲਤ ਵਿੱਚ ਹਨ। ਹਾਦਸੇ ਵਿੱਚ 19 ਲੋਕ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਹੈ, ਅਤੇ 14 ਹੋਰ ਗੰਭੀਰ ਜ਼ਖਮੀ ਹਨ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ, ਜਦੋਂ ਕਿ ਪੁਲਿਸ ਅਤੇ ਸਬੰਧਤ ਏਜੰਸੀਆਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ।