ਚੰਡੀਗੜ•, 24 ਨਵੰਬਰ
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ਆਈ.ਏ.ਬੀ.ਏ. ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਤਰਫੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ 60-64 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਉਹ ਪਹਿਲੀ ਪੰਜਾਬਣ ਮੁੱਕੇਬਾਜ਼ ਹੈ ਜਿਸ ਨੇ ਕਿਸੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੋਈ ਤਮਗਾ ਜਿੱਤਿਆ ਹੋਵੇ। ਖੇਡ ਮੰਤਰੀ ਨੇ ਕਿਹਾ ਕਿ ਸਿਮਰਨਜੀਤ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਨਾ ਸਿਰਫ ਪੰਜਾਬ ਬਲਿਕ ਪੂਰੇ ਦੇਸ਼ ਨੂੰ ਮਾਣ ਹੈ। ਉਨ•ਾਂ ਸਿਮਰਨਜੀਤ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਨ•ਾਂ ਸਿਰ ਬੰਨਿ•ਆ।
ਰਾਣਾ ਸੋਢੀ ਨੇ ਦੱਸਿਆ ਕਿ ਪਿੰਡ ਚਕਰ ਦੀ ਇਹ ਮੁੱਕੇਬਾਜ਼ ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਖੇ ਸਿਖਲਾਈ ਲੈਂਦੀ ਹੈ। ਉਨ•ਾਂ ਕਿਹਾ ਕਿ ਕਿਸੇ ਵੀ ਖੇਡ ਦੇ ਸਭ ਤੋਂ ਅਹਿਮ ਤੇ ਵੱਕਾਰੀ ਮੁਕਾਬਲੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਣ ਬਹੁਤ ਵੱਡੀ ਗੱਲ ਹੈ ਅਤ ਇਸ ਪਿੱਛੇ ਮੁੱਕੇਬਾਜ਼ ਦੀ ਸਖਤ ਮਿਹਨਤ ਅਤੇ ਵਰਿ•ਆਂ ਦੀ ਘਾਲਣਾ ਹੈ। ਖੇਡ ਮੰਤਰੀ ਨੇ ਸਿਮਰਨਜੀਤ ਕੌਰ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰੇਗੀ।