ਚੰਡੀਗੜ•/28 ਸਤੰਬਰ/ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਇਹ ਦੱਸਣ ਲਈ ਆਖਿਆ ਹੈ ਕਿ ਉਹ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਮੁਫਤ ਬਿਜਲੀ ਦੀ ਸਹੂਲਤ ਨੂੰ ਕਿਉਂ ਖਤਮ ਕਰ ਰਿਹਾ ਹੈ? ਇਸ ਦੇ ਨਾਲ ਹੀ ਪਾਰਟੀ ਨੇ ਕਿਸਾਨਾਂ ਨੂੰ ਇਸ ਨਵੀਂ ਟਿਊਬਵੈਲ ਕੁਨੈਕਸ਼ਨ ਸਕੀਮ ਦਾ ਬਾਈਕਾਟ ਕਰਨ ਅਤੇ ਸਾਰੇ ਖੇਤੀ ਉਪਭੋਗਤਾਵਾਂ ਵਾਸਤੇ ਮੁਫਤ ਬਿਜਲੀ ਦੀ ਸਹੂਲਤ ਦੇਣ ਲਈ ਸਰਕਾਰ ਨੂੰ ਮਜ਼ਬੂਰ ਕਰਨ ਲਈ ਆਖਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਤਰਜਮਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅਜਿਹੇ ਸੰਵੇਦਨਸ਼ੀਲ ਮੁੱਦੇ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਜਦਕਿ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸ ਮਸਲੇ ਨੂੰ ਉਲਝਾਉਣ ਦੀ ਥਾਂ ਉਹਨਾਂ ਨੂੰ ਸਾਫ ਸ਼ਬਦਾਂ ਵਿਚ ਕਿਸਾਨਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹਨਾਂ ਦੀ ਸਰਕਾਰ ਨੇ ਨਵੇਂ ਖੇਤੀਬਾੜੀ ਉਪਭੋਗਤਾਵਾਂ ਕੋਲੋਂ ਕਿਉਂ ਬਿਜਲੀ ਦੇ ਬਿਲ ਲੈਣ ਦਾ ਫੈਸਲਾ ਕੀਤਾ ਹੈ। ਕੀ ਇਹ ਉਹਨਾਂ ਵੱਲੋਂ ਕੀਤੇ ਵਾਅਦੇ ਅਤੇ ਪਾਰਟੀ ਦੇ ਚੋਣ ਮਨੋਰਥਪੱਤਰ ਵਿਚ ਸ਼ਾਮਿਲ ਵਚਨਬੱਧਤਾ ਦਾ ਵਿਸ਼ਵਾਸ਼ਘਾਤ ਨਹੀਂ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਮੁਫਤ ਬਿਜਲੀ ਦੀ ਸਹੂਲਤ ਕਾਂਗਰਸ ਸਰਕਾਰ ਵੱਲੋਂ ਵੀ ਜਾਰੀ ਰੱਖੀ ਜਾਵੇਗੀ?
ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੇ ਮੁਫਤ ਬਿਜਲੀ ਕੈਟਾਗਰੀ ਤਹਿਤ ਬੜੀ ਚਾਲਾਕੀ ਨਾਲ ਖੇਤੀਬਾੜੀ ਕੁਨੈਕਸ਼ਨ ਦੇਣੇ ਬੰਦ ਕਰ ਦਿੱਤੇ ਹਨ ਜਦਕਿ ਇਹਨਾਂ ਕੁਨੈਕਸ਼ਨਾਂ ਲਈ ਅਪਲਾਈ ਕਰਨ ਵਾਲੇ ਇੱਕ ਲੱਖ ਉਪਭੋਗਤਾਵਾਂ ਦਾ ਬੈਕਲਾਗ ਪਿਆ ਹੈ। ਉਹਨਾਂ ਕਿਹਾ ਕਿ ਇਹਨਾਂ ਉਪਭੋਗਤਾਵਾਂ ਨੂੰ ਹੁਣ ਭੁਗਤਾਨ ਕੈਟਾਗਰੀ ਤਹਿਤ ਬਿਜਲੀ ਦੇ ਕੁਨੈਕਸ਼ਨ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ । ਕੀ ਇਸ ਤਰ•ਾਂ ਪਿਛਲੇ ਦਰਵਾਜ਼ੇ ਰਾਂਹੀ ਬਿਜਲੀ ਦੇ ਬਿਲ ਥੋਪਣਾ ਕਿਸਾਨਾਂ ਨਾਲ ਵਿਸ਼ਵਾਸਘਾਤ ਨਹੀਂ ਹੈ?
ਕਿਸਾਨਾਂ ਨੂੰ ਭੁਗਤਾਨ ਕੈਟਾਗਰੀ ਤਹਿਤ ਟਿਊਬਵੈਲ ਕੁਨੈਕਸ਼ਨ ਲੈਣ ਤੋਂ ਰੋਕਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਇਸ ਤਰ•ਾਂ ਧੋਖਾ ਕਰਨ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੀ ਵਚਨਬੱਧਤਾ ਪੂਰੀ ਨਾ ਕੀਤੇ ਜਾਣ ਕਰਕੇ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਹੁਣ ਨਵੇਂ ਕੁਨੈਕਸ਼ਨਾਂ ਉੱਤੇ ਬਿਜਲੀ ਬਿੱਲ ਲਾਉਣ ਨਾਲ ਅਤੇ ਸਰਕਾਰੀ ਸੂਤਰਾਂ ਦੇ ਦੱਸਣ ਮੁਤਾਬਿਕ ਅਗਲੀ ਸਾਉਣੀ ਦੀਆਂ ਫਸਲਾਂ ਤੋਂ ਸਾਰੇ 13ਥ5 ਲੱਖ ਟਿਊਬਵੈਲ ਕੁਨੈਕਸ਼ਨਾਂ ਉੱਤੇ ਬਿਜਲੀ ਦੇ ਬਿਲ ਲਗਾਉਣ ਨਾਲ ਕਿਸਾਨਾਂ ਦੀ ਹਾਲਤ ਹੋਰ ਬਦਤਰ ਹੋ ਜਾਵੇਗੀ ਅਤੇ ਖੁਦਕੁਸ਼ੀਆਂ ਦੀ ਦਰ ਹੋਰ ਵਧ ਜਾਵੇਗੀ।
ਕਾਂਗਰਸ ਸਰਕਾਰ ਨੂੰ ਸਰਦਾਰ ਪਰਕਾਸ਼ ਸਿੰਘ ਬਾਦਲ ਤੋਂ ਸਬਕ ਸਿੱਖਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਰਦਾਰ ਬਾਦਲ ਨੇ 1997 ਵਿਚ ਸੱਤਾ ਸੰਭਾਲਣ ਮਗਰੋਂ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦੇ ਦਿੱਤੀ ਸੀ। ਇਹ ਸਹੂਲਤ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਾਰੀ ਰਹੀ ਅਤੇ ਕਿਸਾਨਾਂ ਨੂੰ 70 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਗਈ। ਇਸ ਦੇ ਉਲਟ ਕਾਂਗਰਸ ਸਰਕਾਰ ਨੇ 2002 ਦੌਰਾਨ ਸੱਤਾ ਵਿਚ ਆਉਂਦੇ ਹੀ ਇਹ ਸਹੂਲਤ ਬੰਦ ਕਰ ਦਿੱਤੀ ਸੀ ਅਤੇ ਦੁਬਾਰਾ ਫਿਰ ਉਹੀ ਕੁੱਝ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ।