ਗੁਰਦਾਸਪੁਰ, 21 ਸਤੰਬਰ – ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਕਾਗ਼ਜ਼ ਦਾਖਲ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਮਰਥਕਾਂ ਨਾਲ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ ਤੋਂ ਇਲਾਵਾ ਜ਼ਿਲ੍ਹੇ ਦੀ ਲੀਡਰਸ਼ਿਪ ਮੌਜੂਦ ਸੀ।