ਚੰਡੀਗੜ੍ਹ, 15 ਸਤੰਬਰ  – ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ ਗਈ। ਪਾਰਟੀ ਦੇ ਆਗੂਆਂ ਨੇ ਦੱਸਿਆ ਕਿ 3 ਨਾਂਅ ਸ਼ਾਰਟ ਲਿਸਟ ਕੀਤੇ ਗਏ ਹਨ ਤੇ ਅਗਲੇ 2 ਦਿਨਾਂ ‘ਚ ਪਾਰਟੀ ਹਾਈਕਮਾਂਡ ਦੀ ਮਨਜ਼ੂਰੀ ਤੋਂ ਬਾਅਦ ਇੱਕ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਜਾਵੇਗਾ।