ਚੰਡੀਗੜ•, 14 ਸਤੰਬਰ : ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਖਾਲੀ ਪਈਆ ਅਸਾਮੀਆਂ ਨੂੰ ਭਰਨ ਹਿੱਤ ਦਫਤਰ ਮੁੱਖ ਚੋਣ ਅਫਸਰ ਪੰਜਾਬ ਨੇ ਪੰਜਾਬ ਸਰਕਾਰ ਤੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਸਭਾ ਚੋਣ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨ ਲਈ ਲੋਕ ਸਭਾ ਹਲਕੇ ਵਿੱਚ ਖਾਲੀ ਪਈਆਂ ਅਸਾਮੀਆ ਜਿਨ•ਾਂ ਵਿੱਚ ਮੁੱਖ ਤੋਰ ਐਸ.ਡੀ.ਐਮ. ਧਾਰਕਲਾਂ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਨਿਯੁਕਤ ਕਰਨ ਲਈ ਰਾਜ ਸਰਕਾਰ ਤੋਂ ਤਿੰਨ ਤਿੰਨ ਅਧਿਕਾਰੀਆਂ ਦੇ ਪੈਨਲ ਮੰਗੇ ਗਏ ਹਨ।ਇਹ ਨਿਯੁਕਤੀ ਤੁਰੰਤ ਕੀਤੀਆ ਜਾਣੀਆ ਹਨ।
ਬੁਲਾਰੇ ਨੇ ਦੱਸਿਆ ਕਿ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਗੁਰਦਾਸਪੁਰ ਸ਼੍ਰੀਮਤੀ ਰਾਜਵਿੰਦਰ ਕੌਰ ਬਾਜਵਾ ਗੁਰਦਾਸਪੁਰ ਜ਼ਿਲ•ੇ ਨਾਲ ਸਬੰਧਤ ਹਨ ਇਸ ਲਈ ਉਨ•ਾਂ ਦੀ ਥਾਂ ਨਵਾਂ ਅਧਿਕਾਰੀ ਨਿਯੁਕਤ ਕਰਨ ਲਈ ਪੈਨਲ ਦੀ ਮੰਗ ਕੀਤੀ ਗਈ ਹੈ।
ਉਨ•ਾਂ ਕਿਹਾ ਕਿ ਧਾਰਕਲਾਂ ਵਿਖੇ ਤਹਿਸੀਲਦਾਰ ਦੀ ਅਸਾਮੀ ਖਾਲੀ ਪਈ ਹੈ ਜਿਸ ਨੂੰ ਭਰਨ ਹਿੱਤ ਵੀ ਪੈਨਲ ਦੀ ਮੰਗ ਕੀਤੀ ਗਈ ਹੈ।