ਜਲੰਧਰ— ਗੁਰਦਾਸਪੁਰ ਉੱਪ ਚੋਣ ਨੂੰ ਲੈ ਕੇ ਅੱਜ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਸਥਿਤ ਕਪੂਰਥਲਾ ਹਾਊਸ ‘ਚ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ‘ਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਆਸ਼ਾ ਕੁਮਾਰੀ ਅਤੇ ਸੁਨੀਲ ਜਾਖੜ ਪਹੁੰਚੇ। ਸੂਤਰਾਂ ਮੁਤਾਬਕ ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਜੰਗ ਦੇ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਸੁਨੀਲ ਜਾਖੜ ਦੇ ਨਾਂ ਲਈ ਹਾਈਕਮਾਨ ਨੂੰ ਸਿਫਾਰਿਸ਼ ਕੀਤੀ ਜਾ ਸਕਦੀ ਹੈ।