ਚੰਡੀਗੜ੍ਹ, 2 ਜੂਨ
ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨਐਸਯੂਆਈ) ਪੰਜਾਬ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮੰਗ ਪੱਤਰ ਸੌਂਪ ਕੇ ਕਰੋਨਾ ਮਹਾਮਾਰੀ ਦੌਰਾਨ ਗ੍ਰੇਜੂਏਸ਼ਨ ਕੋਰਸਾਂ ਦੀ ਪੜ੍ਹਾਈ ਕਰ ਰਹੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਖ਼ਰੀ ਸਾਲ ਦੇ ਕੋਰਸਾਂ ਦੀ ਗਰੇਡਿੰਗ 30 ਜੂਨ ਜਾਂ 15 ਜੁਲਾਈ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਅਗਲੀ ਪੜ੍ਹਾਈ ਵਾਸਤੇ ਦਾਖ਼ਲਾ ਲੈਣ ਦਾ ਸਮਾਂ ਮਿੱਲ ਜਾਵੇ।