ਚੰਡੀਗੜ੍ਹ, 29 ਨਵੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸੂਬੇ ਦੀ ਖੇਤੀ ਅਤੇ ਉਦਯੋਗ ਨੂੰ ਸੁਰਜੀਤ ਕਰਨ ਵਿੱਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਗੰਨੇ ਦੀ ਕੀਮਤ ਵਿੱਚ ਕੀਤਾ ਵਾਧਾ ਫਸਲੀ ਵੰਨ-ਸੁਵੰਨਤਾ ਨੂੰ ਪ੍ਰਫੁੱਲਤ ਕਰੇਗਾ। ਕਿਸਾਨਾਂ ਸਬੰਧੀ ਪੰਜ ਮੈਂਬਰੀ ਕਮਿਸ਼ਨ ਬਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ‘ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮਿਆਂ ਬਾਰੇ ਕਮਿਸ਼ਨ-2017’ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਖੇਤੀ ਨੀਤੀਆਂ ਘੜਨ ਦੀ ਯੋਜਨਾ ਦਾ ਜ਼ਿੰਮਾ ਸੌਂਪਿਆ ਜਾਵੇਗਾ।