ਚੰਡੀਗੜ੍ਹ, 27 ਨਵੰਬਰ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਸ਼ਬਨਮ ਢਿੱਲੋਂ ਇੱਕ ਦਿਆਲੂ ਸ਼ਖ਼ਸੀਅਤ ਸਨ, ਜਿੰਨ੍ਹਾਂ ਨੇ ਹਮੇਸ਼ਾ ਗਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਵਰਗਾਂ ਦੀ ਸੇਵਾ ਕੀਤੀ। ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।













