ਜਲੰਧਰ, ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ ਪੰਜਾਬ ‘ਚੋਂ 244 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 16 ਦੀ ਮੌਤ ਹੋ ਚੁੱਕੀ ਹੈ। 

ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਦੇ ਵਾਧੇ ਨੂੰ ਲੈ ਕੇ ਪੰਜਾਬ ‘ਚੋਂ ਮੋਹਾਲੀ ਜਿੱਥੇ ਪਹਿਲੇ ਸਥਾਨ ‘ਤੇ ਹੈ, ਉਥੇ ਹੀ ਜਲੰਧਰ ਦੂਜੇ ਨੰਬਰ ‘ਤੇ ਪਹੁੰਚ ਚੁੱਕਾ ਹੈ। ਮੋਹਾਲੀ ‘ਚ ਹੁਣ ਤੱਕ 57 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ ਜਦਕਿ ਜਲੰਧਰ ‘ਚੋਂ ਕੁੱਲ 47 ਕੇਸ ਸਾਹਮਣੇ ਆ ਚੁੱਕੇ ਹਨ।