ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਆਪਣੇ ਪਾਰਟੀ ਚਿੰਨ੍ਹ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ ਹੈ।