ਮੁੰਬਈ, 21 ਜਨਵਰੀ

ਮੁੰਬਈ ਪੁਲੀਸ ਨੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਲੇਖਕ-ਗੀਤਕਾਰ ਜਾਵੇਦ ਅਖ਼ਤਰ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਤਲਬ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕੰਗਨਾ ਨੂੰ ਸ਼ੁੱਕਰਵਾਰ ਨੂੰ ਜੂਹੁ ਥਾਣੇ ਵਿੱਚ ਪੁੱਜਣ ਲਈ ਕਿਹਾ ਹੈ।