• ਜੇਲ• ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਬਣਾਇਆ ਬੋਰਡ
• ਪ੍ਰਮੁੱਖ ਸਕੱਤਰ (ਜੇਲ•ਾਂ) ਹੋਣਗੇ ਚੇਅਰਮੈਨ
ਚੰਡੀਗੜ•, 3 ਜਨਵਰੀ
ਜੇਲ• ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ• ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲ•ਾਂ ਵਿੱਚ ਸੁਧਾਰ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ•• ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲ•ਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ ਆਈ.ਜੀ. (ਜੇਲ•ਾਂ) ਮੈਂਬਰ ਸਕੱਤਰ ਹੋਣਗੇ। ਇਸ ਬੋਰਡ ਦੇ ਹੋਰ ਮੈਂਬਰਾਂ ਵਿੱਚ ਜੁਡੀਸ਼ੀਅਲ ਸਕੱਤਰ ਜਾਂ ਉਸ ਦੇ ਪ੍ਰਤੀਨਿਧ, ਜੋ ਕਿ ਘੱਟੋ-ਘੱਟ ਸਕੱਤਰ ਪੱਧਰ ਦੇ ਆਈ.ਜੀ. (ਹੈੱਡਕੁਆਟਰ) ਦੇ ਅਹੁਦੇ ‘ਤੇ ਤਾਇਨਾਤ ਹੋਣਗੇ, ਇਸ ਤੋਂ ਇਲਾਵਾ ਡਾਇਰੈਕਟਰ ਤਕਨੀਕੀ ਸਿੱਖਿਆ, ਡਾਇਰੈਕਟਰ ਸਿਹਤ ਸੇਵਾਵਾਂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਮੁੱਖ ਇੰਜੀਨੀਅਰ ਲੋਕ ਨਿਰਮਾਣ ਬੋਰਡ ਦੇ ਮੈਂਬਰ ਹੋਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤੋਂ ਇਲਾਵਾ ਗੈਰ-ਸਰਕਾਰੀ ਮੈਂਬਰਾਂ ਵਿੱਚ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀਮਤੀ ਸਤਕਾਰ ਕੌਰ, ਸ੍ਰੀ ਕੁਲਬੀਰ ਸਿੰਘ ਜ਼ੀਰਾ ਤੇ ਸ੍ਰੀ ਕੁਲਤਾਰ ਸਿੰਘ ਸੰਧਵਾਂ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਬੱਚਿਆਂ ਦੇ ਮਾਹਿਰ ਪ੍ਰੋ.ਹਰਸ਼ਿੰਦਰ ਕੌਰ ਐਮ.ਡੀ., ਸਮਾਜ ਸੇਵੀ ਸ੍ਰੀ ਮੁਕੇਸ਼ ਸ਼ਰਮਾ, ਸਾਬਕਾ ਵਿਧਾਇਕ ਸ੍ਰੀ ਸਵਿੰਦਰ ਸਿੰਘ ਅਤੇ ਸੇਵਾਮੁਕਤ ਆਈ.ਜੀ. (ਜੇਲ•ਾਂ) ਸ੍ਰੀ ਬਿਕਰਮਜੀਤ ਸਿੰਘ ਸੰਧੂ ਸ਼ਾਮਲ ਹਨ।