ਮਹਿਲ ਕਲਾਂ, 11 ਮਈ

ਨੇੜਲੇ ਪਿੰਡ ਵਜੀਦਕੇ ਕਲਾਂ ਦਾ ਫੌਜੀ ਜਵਾਨ ਲਾਂਸ ਨਾਇਕ ਜਸਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਜਸਵੀਰ ਸਿੰਘ 2016 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਇਸ ਸਮੇਂ ਉਹ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਖੇਤਰ ਵਿੱਚ ਡਿਊਟੀ ’ਤੇ ਤਾਇਨਾਤ ਸੀ। ਬੀਤੀ ਰਾਤ ਪਰਿਵਾਰ ਨੂੰ ਫੋਨ ਆਇਆ ਕਿ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਉਹ ਸ਼ਹੀਦ ਹੋ ਗਿਆ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਅੰਤਿਮ ਸੰਸਕਾਰ ਦੇਹ ਪਿੰਡ ਆਉਣ ’ਤੇ ਕੀਤਾ ਜਾਵੇਗਾ। ਗੋਲੀ ਲੱਗਣ ਦੇ ਕਾਰਨ ਸਪੱਸ਼ਟ ਨਹੀਂ ਹੋਏ।