57 ਸਾਲ ਦੀ ਅਨੀਤਾ ਨੇ ਸਾਲ 2019 ‘ਚ ਰਾਜਨੀਤੀ ‘ਚ ਕੀਤੀ ਸੀ ਐਂਟਰੀ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੱਤਾਧਾਰੀ ਲਿਬਰਲ ਪਾਰਟੀ ਦੇ ਨੇਤਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਉਹ ਅਗਲੇ ਨਵੇਂ ਨੇਤਾ ਦੀ ਚੋਣ ਹੋਣ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਇਸ ਦਾ ਮਤਲਬ ਹੈ ਕਿ ਹੁਣ ਉਨ੍ਹਾਂ ਦੀ ਪਾਰਟੀ ਨੂੰ ਆਮ ਚੋਣਾਂ ’ਚ ਜਾਣ ਤੋਂ ਪਹਿਲਾਂ ਨਵਾਂ ਨੇਤਾ ਚੁਣਨਾ ਹੋਵੇਗਾ।
ਹਾਲਾਂਕਿ ਚੋਣਾਂ ਸਬੰਧੀ ਆ ਰਹੇ ਸਰਵੇਖਣਾਂ ‘ਚ ਉਨ੍ਹਾਂ ਦੀ ਪਾਰਟੀ ਹਾਰ ਵੱਲ ਵਧਦੀ ਨਜ਼ਰ ਆ ਰਹੀ ਹੈ। ਟਰੂਡੋ ਦੇ ਅਸਤੀਫੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨਵੇਂ ਨੇਤਾ ਦੇ ਅਹੁਦੇ ਲਈ ਕਈ ਨਾਂ ਸਾਹਮਣੇ ਆ ਰਹੇ ਹਨ। ਇਨ੍ਹਾਂ ’ਚ ਸਾਬਕਾ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਤੋਂ ਲੈ ਕੇ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਤੱਕ ਦੇ ਨਾਂ ਸ਼ਾਮਲ ਹਨ। ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋ ਸਕਦਾ ਹੈ, ਇਸ ਦੇ ਆਲੇ-ਦੁਆਲੇ ਸੱਤ ਨਾਂ ਘੁੰਮ ਰਹੇ ਹਨ, ਜਿਨ੍ਹਾਂ ’ਚੋਂ ਸਭ ਤੋਂ ਦਿਲਚਸਪ ਨਾਂ ਦੇਸ਼ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਦਾ ਹੈ। 57 ਸਾਲ ਦੀ ਅਨੀਤਾ ਨੇ ਸਾਲ 2019 ‘ਚ ਰਾਜਨੀਤੀ ‘ਚ ਐਂਟਰੀ ਕੀਤੀ ਸੀ।