ਚੰਡੀਗੜ੍ਹ, 8 ਨਵੰਬਰ
ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਵਿਧਾਨ ਸਭਾ ਦੇ ਚੁਣੇ ਮੈਂਬਰਾਂ ਪ੍ਰਤੀ ਕਥਿਤ ਤੌਰ ’ਤੇ ਅਪਮਾਨ ਭਰੇ ਵਤੀਰੇ ਦਾ ਪ੍ਰਗਟਾਵਾ ਕਰਨ ਲਈ ਤਿੰਨ ਅਧਿਕਾਰੀਆਂ ਨੂੰ ਤਲਬ ਕੀਤਾ। ਕਮੇਟੀ ਨੇ ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਮੋਗਾ ਦੇ ਡੀਸੀ ਦਿਲਰਾਜ ਸਿੰਘ ਸੰਧਾਵਾਲੀਆ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਜੁਆਬ ਮੰਗਿਆ।