ਜਲੰਧਰ – ਗੋਬਿੰਦ ਸਿੰਘ ਲੌਂਗੋਵਾਲ ਦੂਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ।ਬੀਬੀ ਜਾਗੀਰ ਕੌਰ ਨੇ ਉਨ੍ਹਾਂ ਦੇ ਨਾਮ ਦੀ ਪੇਸ਼ਕਸ਼ ਕੀਤੀ ਸੀ। ਸਰਬ-ਸੰਮਤੀ ਨਾਲ ਪ੍ਰਧਾਨਗੀ ਦੇ ਅਹੁਦੇ ਲਈ ਲੌਂਗੋਵਾਲ ਦੀ ਚੋਣ ਹੋਈ ਹੈ। ਇਸਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਬਣੇ ਹਨ। ਬਿੱਕਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਜਨਰਲ ਸਕੱਤਰ ਬਣਾਏ ਗਏ ਹਨ। ਇਸ ਤੋਂ ਇਲਾਵਾ ਅੰਤ੍ਰਿਗ ਕਮੇਟੀ ਲਈ ਗੁਰਮੀਤ ਸਿੰਘ ਤ੍ਰਿਲੋਕੇਵਾਲ, ਜਗਜੀਤ ਸਿੰਘ ਤਲਵੰਡੀ, ਭਾਈ ਮਨਜੀਤ ਸਿੰਘ, ਸ਼ਿੰਗਾਰਾ ਲੋਹੀਆ, ਭੁਪਿੰਦਰ ਸਿੰਘ ਭਲਵਾਨ, ਬੀਬੀ ਜਸਜੀਤ ਕੌਰ, ਤਾਰਾ ਸਿੰਘ ਸੰਘਾ, ਜਰਨੈਲ ਸਿੰਘ ਕਰਤਾਰਪੁਰ, ਖੁਸ਼ਵਿੰਦਰ ਸਿੰਘ ਭਾਟੀਆ।