ਮੁੰਬਈ— ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਵਨ ਡੇ ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਊਜ਼ੀਲੈਂਡ ਨੂੰ 281 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਵਨ ਡੇ ਸੀਰੀਜ਼ ‘ਚ ਨਿਊਜ਼ੀਲੈਂਡ ਨੇ 1-0 ਨਾਲ ਬੜ੍ਹਤ ਬਣਾ ਲਈ ਹੈ।
ਭਾਰਤੀ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਕਪਤਾਨ ਵਿਰਾਟ ਕੋਹਲੀ ਨੇ 121 ਦੌੜਾਂ ਦੀ ਪਾਰੀ ਖੇਡੀ ਤੇ ਉਸ ਨੇ 9 ਚੌਕੇ ਅਤੇ 2 ਛੱਕੇ ਲਗਾਏ। ਨਿਊਜ਼ੀਲੈਂਡ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਟ੍ਰੈਂਟ ਬੁਲਟ ਨੇ 4 ਵਿਕਟਾਂ ਤੇ ਟਿਮ ਸਾਊਥੀ ਨੇ 3 ਵਿਕਟਾਂ ਹਾਸਲ ਕੀਤੀਆਂ।