ਚੰਡੀਗੜ•, 6 ਫਰਵਰੀ:

ਮੋਗਾ ਜਿਲ•ੇ ਦੇ ਪਿੰਡ ਝੰਡੇਆਨਾ ਵਿਚ ਇਕ ਪੁਲਿਸ ਮੁਲਾਜਮ ਵਲੋਂ ਆਪਣੀ ਪਤਨੀ ਦੇ ਸਿਰ ਦੇ ਵਾਲ ਕੱਟ ਕੇ ਪਿੰਡ ਵਿੱਚ ਘੁਮਾਉਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸਨ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਅਤੇ ਐਸ.ਐਸ.ਪੀ.ਮੋਗਾ ਤੋਂ ਚਾਰ ਦਿਨ ਵਿਚ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮੀਡੀਆ ਰਾਹੀਂ ਇਹ ਮਾਮਲਾ ਉਨ•ਾਂ ਦੇ ਧਿਆਨ ਵਿੱਚ ਆਇਆ ਸੀ।

ਉਨ•ਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਸੂਬੇ ਦੀਆਂ ਮਹਿਲਾਵਾਂ ਦੇ ਹਿੱਤਾਂ ਦੀ ਦੀ ਰਾਖੀ ਕਰਨ ਲਈ ਵਚਨਬੱਧ ਹੈ ।