ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਪਟਾਕਿਆਂ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਦਾ ਭਖਦਾ ਮਸਲਾ ਚੁੱਕਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਦੋਵਾਂ ਰਾਜਾਂ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰਾਂ ਨੂੰ ਨੋਟਿਸ ਜਾਰੀ ਕੀਤੇ। ਉਨ੍ਹਾਂ ਨੂੰ ਜਵਾਬ ਦੇਣ ਲਈ ਇਕ ਦਿਨ ਦਾ ਸਮਾਂ ਦਿੱਤਾ ਗਿਆ ਹੈ।
ਅੱਜ ਸਵੇਰੇ ਇਸ ਮਸਲੇ ਦਾ ਆਪੇ ਨੋਟਿਸ ਲੈਂਦਿਆਂ ਜਸਟਿਸ ਅਜੇ ਕੁਮਾਰ ਮਿੱਤਲ ਅਤੇ ਜਸਟਿਸ ਅਮਿਤ ਰਾਵਲ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਦੋਵੇਂ ਰਾਜਾਂ ਦੇ ਨਾਲ ਨਾਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਸ ਗੱਲ ਦੀ ਜਾਣਕਾਰੀ ਦੇਵੇ ਕਿ ਪਟਾਕਿਆਂ ਦੀ ਵਿਕਰੀ ਦੇ ਜਾਰੀ ਕੀਤੇ ਲਾਇਸੈਂਸ ਆਰਜ਼ੀ ਹਨ ਜਾਂ ਸਥਾਈ। ਇਸ ਮਾਮਲੇ ਵਿੱਚ ਮਦਦ ਲਈ ਸੀਨੀਅਰ ਵਕੀਲ ਅਨੁਪਮ ਗੁਪਤਾ ਨੂੰ ਅਦਾਲਤੀ ਮਿੱਤਰ ਨਿਯੁਕਤ ਕੀਤਾ ਗਿਆ।