• ‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ 65 ਲੱਖ ਬੂਟੇ ਮੁਫ਼ਤ ਵੰਡੇ
• ਪੰਜਾਬ ਦੇ ਹਰ ਪਿੰਡ ‘ਚ ਲਗਾਏ ਜਾਣਗੇ 550 ਪੌਦੇ 

ਚੰਡੀਗੜ•, 5 ਫ਼ਰਵਰੀ:

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਸਦਕਾ ਪਿਛਲੇ ਕੁੱਝ ਸਾਲਾਂ ਦੌਰਾਨ ਪੰਜਾਬ ਦੇ ਜੰਗਲਾਤ ਖੇਤਰ ‘ਚ 35583 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ।

ਸ. ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਮਰਿੰਦਰ ਸਿੰਘ ਦੀ ਅਗਵਾਈ ‘ਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਚੰਗੀ ਸਿਹਤ ਲਈ ਅਤੇ ਸਾਫ਼ ਵਾਤਾਵਰਣ ਲਈ ਚੁੱਕੇ ਵਿਸ਼ੇਸ਼ ਯਤਨਾਂ ਕਰਕੇ ਸੂਬੇ ‘ਚ ਜੰਗਲਾਤ ਥੱਲੇ ਖੇਤਰ ‘ਚ ਵਾਧਾ ਦਰਜ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 5 ਜੂਨ, 2018 ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ‘ਘਰ-ਘਰ ਹਰਿਆਲੀ’ ਮੁਹਿੰਮ ਅਧੀਨ ਹੁਣ ਤੱਕ 65 ਲੱਖ ਬੂਟੇ ਮੁਫ਼ਤ ਵੰਡੇ ਜਾ ਚੁੱਕੇ ਹਨ।

ਸ. ਧਰਮਸੋਤ ਨੇ ਦੱਸਿਆ ਕਿ ‘ਘਰ-ਘਰ ਹਰਿਆਲੀ’ ਮੁਹਿੰਤ ਤਹਿਤ ਜਿੱਥੇ ਸੂਬੇ ਦੀਆਂ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਨੂੰ ਮੁਫ਼ਤ ਬੂਟੇ ਵੰਡੇ ਗਏ ਹਨ, ਉੱਥੇ ਹੀ ‘ਆਈ ਹਰਿਆਲੀ’ ਆਨਲਾਈਨ ਐਪਲੀਕੇਸ਼ਨ ਰਾਹੀਂ ਵੀ ਲੋਕਾਂ ਨੂੰ ਪ੍ਰਤੀ ਵਿਆਕਤੀ 15-15 ਬੂਟੇ ਉਨ•ਾਂ ਦੇ ਨਜਦੀਕੀ ਨਰਸਰੀ ਤੋਂ ਮੁਹੱਈਆ ਕਰਵਾਏ ਗਏ ਹਨ। ਉਨ•ਾਂ ਦੱਸਿਆ ਕਿ ਹੁਣ ਤੱਕ 18 ਲੱਖ ਬੂਟੇ ਆਨਲਾਈਨ ਬੁਕਿੰਗ ਰਾਹੀਂ ਮੁਹੱਈਆ ਕਰਵਾਏ ਜਾ ਚੁੱਕੇ ਹਨ। 

ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਆਮਦ ‘ਤੇ ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਾਉਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ‘ਚ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਸੂਬੇ ਦੇ ਹਰ ਪਿੰਡ ‘ਚ 550-550 ਬੂਟੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਲਾਏ ਜਾਣਗੇ।

ਸ. ਧਰਮਸੋਤ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਲੋਨਲ ਹਾਈਟੈੱਕ ਨਰਸਰੀ ਕਾਦੀਆਂ, ਗੁਰਦਾਸਪੁਰ ਰਾਹੀਂ 10 ਲੱਖ ਮੁਫ਼ਤ ਬੂਟੇ ਵੱਡੇ ਜਾ ਚੁਕੇ ਹਨ। ਇਸੇ ਤਰ•ਾਂ ਚੰਗੀ ਸਿਹਤ ਬਣਾਈ ਰੱਖਣ ਦੇ ਉਦੇਸ਼ ਨਾਲ 4 ਲੱਖ ਬੂਟੇ ਵੀ ਸੂਬੇ ਦੇ ਲੋਕਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ।