ਚੰਡੀਗੜ੍ਹ : ਪੰਜਾਬ ਵਿੱਚ ਠੰਢ ਵਧਦੀ ਜਾ ਰਹੀ ਹੈ। ਅੱਜ ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਰਾਜ ਦਾ ਘੱਟੋ-ਘੱਟ ਤਾਪਮਾਨ 0.4 ਡਿਗਰੀ ਘੱਟ ਗਿਆ, ਜਿਸ ਨਾਲ ਇਹ ਆਮ ਨਾਲੋਂ ਦੋ ਡਿਗਰੀ ਘੱਟ ਰਿਹਾ। ਆਦਮਪੁਰ ਦੋ ਡਿਗਰੀ ਨਾਲ ਸਭ ਤੋਂ ਠੰਡਾ ਸਥਾਨ ਰਿਹਾ।ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 5.8 ਡਿਗਰੀ, ਲੁਧਿਆਣਾ 5.6 ਡਿਗਰੀ, ਪਟਿਆਲਾ 5.8 ਡਿਗਰੀ, ਪਠਾਨਕੋਟ 6.4 ਡਿਗਰੀ, ਫਿਰੋਜ਼ਪੁਰ 6.2 ਡਿਗਰੀ, ਗੁਰਦਾਸਪੁਰ 5.5 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ, ਪਰ ਅਗਲੇ ਛੇ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਇਸ ਵੇਲੇ ਤਾਪਮਾਨ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 21.0 ਡਿਗਰੀ, ਲੁਧਿਆਣਾ ਵਿੱਚ 23.9 ਡਿਗਰੀ, ਪਟਿਆਲਾ ਵਿੱਚ 23.2 ਡਿਗਰੀ, ਪਠਾਨਕੋਟ ਵਿੱਚ 22.2 ਡਿਗਰੀ, ਗੁਰਦਾਸਪੁਰ ਵਿੱਚ 22.5 ਡਿਗਰੀ, ਫਿਰੋਜ਼ਪੁਰ ਵਿੱਚ 22.7 ਡਿਗਰੀ, ਫਰੀਦਕੋਟ ਵਿੱਚ 23.5 ਡਿਗਰੀ ਅਤੇ ਐਸਬੀਐਸ ਨਗਰ ਵਿੱਚ 22.6 ਡਿਗਰੀ ਦਰਜ ਕੀਤਾ ਗਿਆ।

ਅੱਜ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਅਤੇ ਮਾਨਸਾ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ ਲਾਗੂ ਹੈ। ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ-ਅੰਬਾਲਾ ਅਤੇ ਅੰਮ੍ਰਿਤਸਰ-ਅੰਬਾਲਾ ਹਾਈਵੇਅ ‘ਤੇ ਮੌਸਮ ਸਾਫ਼ ਰਹੇਗਾ। ਅਗਲੇ ਤਿੰਨ ਦਿਨਾਂ ਵਿੱਚ ਰਾਤ/ਸਵੇਰ ਦੇ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਥੋੜ੍ਹਾ ਜਿਹਾ ਵਾਧਾ ਹੋ ਸਕਦਾ। ਇਸ ਤੋਂ ਬਾਅਦ, ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਅਤੇ ਮੌਸਮ ਖੁਸ਼ਕ ਰਹੇਗਾ। ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਰਾਤ ਦਾ ਤਾਪਮਾਨ ਸਥਿਰ ਰਹੇਗਾ। ਕੁਝ ਇਲਾਕਿਆਂ ਵਿੱਚ ਸ਼ੀਤ ਲਹਿਰਾਂ ਹੋਰ ਵੀ ਮਹਿਸੂਸ ਹੋ ਸਕਦੀਆਂ ਹਨ।