ਚੰਡੀਗੜ੍ਹ 25 ਜਨਵਰੀ: ਅੱਜ 9ਵਾਂ ਰਾਸ਼ਟਰੀ ਵੋਟਰ ਦਿਵਸ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਮਨਾਇਆ ਗਿਆ, ਜਿਸ ਵਿੱਚ ਹਰਦੀਪ ਸਿੰਘ ਢਿੱਲੋਂ, ਡੀ.ਜੀ.ਪੀ., ਅਮਨ ਤੇ ਕਾਨੂੰਨ, ਪੰਜਾਬ, ਵੱਲੋਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਤੇ ਐਸ. ਕਰੁਣਾ ਰਾਜੂ, ਮੁੱਖ ਚੋਣ ਅਫਸਰ, ਪੰਜਾਬ ਅਤੇ ਪੰਜਾਬ ਪੁਲਿਸ ਹੈਡ ਕੁਆਟਰ ਵਿਖੇ ਤਾਇਨਾਤ ਸਮੂਹ ਵਧੀਕ ਡੀ.ਜੀ.ਪੀਜ਼, ਆਈ.ਜੀ.ਪੀਜ਼, ਡੀ.ਆਈ.ਜੀਜ਼, ਏ.ਆਈ.ਜੀਜ਼ ਅਤੇ ਅਮਲਾ ਅਫਸਰ, ਸੀ.ਪੀ.ਓ. ਵੀ ਸ਼ਾਮਲ ਹੋਏ।
ਇਸ ਮੌਕੇ ‘ਤੇ ਹਰਦੀਪ ਸਿੰਘ ਢਿੱਲੋਂ, ਡੀ.ਜੀ.ਪੀ., ਅਮਨ ਤੇ ਕਾਨੂੰਨ ਅਤੇ ਐਸ. ਕਰੁਣਾ ਰਾਜੂ, ਮੁੱਖ ਚੋਣ ਅਫਸਰ, ਪੰਜਾਬ ਨੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਮੁੱਖ ਜਮਹੂਰੀ ਹੱਕ ਵੋਟ ਦਾ ਮਹੱਤਵ ਸਮਝਾਉਂਦੇ ਹੋਏ ਆਪਣੇ ਇਸ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕੋਈ ਵੀ ਵੋਟ ਪਿੱਛੇ ਨਾ ਰਹੇ ਦਾ ਨਾਅਰਾ ਬੁਲੰਦ ਕਰਦੇ ਹੋਏ ਸਭ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ।